Friday, June 12, 2026

ਪਾਣੀ ਬਚਾਓ ਰੈਲੀ ਦਾ ਆਯੋਜਨ

PPNJ2907201910 ਖਡੂਰ ਸਾਹਿਬ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਅੰਗਦ ਦੇਵ ਕਾਲਜ ਦੇ ਐਨ.ਐਸ਼.ਐਸ ਵਿੰਗ ਵਲੋਂ ਪਾਣੀ ਦੇ ਮੌਜੂਦਾ ਸੰਕਟ ਨੂੰ ਧਿਆਨ `ਚ ਰੱਖਦਿਆਂ ਪਾਣੀ ਬਚਾਓ ਰੈਲੀ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਐਨ.ਐਸ.ਐਸ ਵਿੰਗ ਦੀ ਇੰਚਾਰਜ ਪ੍ਰੋ. ਰਮਨਦੀਪ ਕੌਰ ਨੇ ਇਸ ਰੈਲੀ ਦੀ ਅਗਵਾਈ ਕੀਤੀ।ਕਾਲਜ ਪ੍ਰਿੰਸੀਪਲ ਕੰਵਲਜੀਤ ਸਿੰਘ ਨੇ ਕਿਹਾ ਕਿ ਪਾਣੀ ਦੀ ਬੱਚਤ ਲਈ ਸਾਨੂੰ ਆਪਣੀਆਂ ਛੋਟੀਆਂ ਛੋਟੀਆਂ ਘਰੇਲੂ ਚੀਜ਼ਾਂ ਵੱਲੇ ਵਧੇਰੇ ਧਿਆਨ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਦੰਦ ਸਾਫ ਕਰਦਿਆਂ, ਬਰਤਨ ਸਾਫ ਕਰਦਿਆਂ, ਕੱਪੜੇ ਧੋਣ ਵੇਲੇ ਅਤੇ ਘਰ ਦੀ ਸਾਫ ਸਫਾਈ ਸਮੇਂ ਪਾਣੀ ਦੀਆਂ ਟੂਟੀਆਂ ਖੁੱਲ੍ਹੀਆਂ ਨਹੀਂ ਛੱਡਣੀਆਂ ਚਾਹੀਦੀਆਂ। ਘੱਟ ਤੋਂ ਘੱਟ ਪਾਣੀ ਦੀ ਵਰਤੋਂ ਨਾਲ ਇਹ ਕਾਰਜ਼ ਕਰਨੇ ਚਾਹੀਦੇ ਹਨ।ਇਸ ਤੋਂ ਇਲਾਵਾ ਬਾਰਸ਼ ਦੇ ਪਾਣੀ ਦੀ ਸਾਂਭ ਸੰਭਾਲ ਅਤੇ ਵਰਤੇ ਹੋਏ ਪਾਣੀਂ ਦੀ ਮੁੜ ਵਰਤੋਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਕਾਲਜ ਸਟਾਫ ਵੀ ਮੌਜੂਦ ਸੀ।  PPNJ2907201911

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply