Friday, June 12, 2026

ਡਾ. ਤੇਜਵਿੰਦਰ ਸਿੰਘ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਸਬ-ਜੇਲ੍ਹ ਦਾ ਦੌਰਾ

PPNJ2907201912ਪਠਾਨਕੋਟ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀ ਦਿੱਲੀ ਅਤੇ ਪੰਜਾਬ ਲੀਗਲ ਸਰਵਿਸ ਅਥਾਰਟੀ ਚੰਡੀਗੜ੍ਹ ਜੀ ਦੀਆਂ ਹਦਾਇਤਾਂ ਮੁਤਾਬਕ  ਡਾ. ਤੇਜਵਿੰਦਰ ਸਿੰਘ ਜਿਲ੍ਹਾਂ ਅਤੇ ਸੈਸ਼ਨ ਜੱਜ – ਕਮ- ਚੇਅਰਮੈਨ ,ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ੍ਹ, ਪਠਾਨਕੋਟ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨਾਲ ਉਨ੍ਹਾਂ ਦੇ ਸਪੁੱਤਰ ਸ੍ਰੀ ਵਿਕਰਾਂਤ ਜੋਲੀ ਵੀ ਹਾਜ਼ਰ ਸਨ।
ਇਸ ਮੌਕੇ ਡਾ. ਤੇਜਵਿੰਦਰ ਸਿੰਘ , ਜਿਲ੍ਹਾਂ ਅਤੇ ਸੈਸ਼ਨ ਜੱਜ – ਕਮ- ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ , ਵੱਲੋਂ ਸਬ-ਜੇਲ੍ਹ, ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ  ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ ਵਾਜ਼ਵ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ। ਇਸ ਦੌਰਾਨ ਜਿਨ੍ਹਾਂ ਬੰਦੀਆਂ ਦੇ ਚਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ। ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ ਨਿਰਧਾਰਤ ਸਮੇਂ ਬਾਰੇ ਵੀ ਜਾਗਰੂਕ ਕੀਤਾ ਗਿਆ।
    ਇਸ ਮੋਕੇ ਤੇ  ਡਾ. ਤੇਜਵਿੰਦਰ ਸਿੰਘ ਜਿਲ੍ਹਾਂ ਅਤੇ ਸੈਸ਼ਨ ਜੱਜ – ਕਮ- ਚੇਅਰਮੈਨ ,ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ੍ਹ, ਪਠਾਨਕੋਟ ਵਿਖੇ ਲਗਾਈ ਐਸ.ਟੀ.ਡੀ. ਕਿਊਸਿਕ ਮਸੀਨ ਦਾ ਸੁਭਅਰੰਭ ਕੀਤਾ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਜੀਵਨ ਠਾਕੁਰ ਜੇਲ ਸੁਪਰੀਡੈਂਟ ਪਠਾਨਕੋਟ ਨੇ ਦੱਸਿਆ ਕਿ ਸਬ ਜੇਲ ਪਠਾਨਕੋਟ ਅੰਦਰ ਪਹਿਲਾ ਐਸ.ਟੀ.ਡੀ. ਕਿਊਸਿਕ ਮਸੀਨ ਲਗਾਈ ਹੋਈ ਸੀ ਪਰ ਕੈਦੀਆਂ/ਹਵਾਲਾਤੀਆਂ ਦੀ ਸੰਖਿਆ ਜਿਆਦਾ ਹੋਣ ਕਰਕੇ ਇੱਕ ਮਸੀਨ ਨਾਲ ਕਾਫੀ ਪ੍ਰੇਸਾਨੀ ਆ ਰਹੀ ਹੈ।ਇਸ ਲਈ ਹੁਣ ਇੱਕ ਹੋਰ ਐਸ.ਟੀ.ਡੀ ਕਿਊਸਿਕ ਮਸੀਨ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਮਸੀਨ ਵਿੱਚ ਹਰੇਕ ਕੈਦੀ/ਹਵਾਲਾਤੀ ਨਾਲ ਸਬੰਧਤ ਦੋ ਲੋਕਾਂ ਦੇ ਨੰਬਰ ਫੀਡ ਕੀਤੇ ਹੁੰਦੇ ਹਨ ਅਤੇ ਤੀਸਰਾਂ ਨੰਬਰ ਕੈਦੀ/ਹਵਾਲਾਤੀ ਦੇ ਵਕੀਲ ਦਾ ਵੀ ਫੀਡ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਕੈਦੀ/ਹਵਾਲਾਤੀ ਲਈ ਅਪਣੇ ਪਰਿਵਾਰਿਕ ਅਤੇ ਜਾਣਕਾਰਾਂ ਨਾਲ ਗੱਲਬਾਤ ਕਰਨਾ ਅਸਾਨ ਹੋਵੇਗਾ।ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹੋਰ ਅਜਿਹੇ ਕਾਰਜ ਕੀਤੇ ਜਾਣਗੇ।
ਇਸ ਮੋਕੇ ਤੇ ਸ੍ਰੀ ਰਾਜੀਵ ਕੁਮਾਰ ਵਰਮਾ ਵਧੀਕ ਡਿਪਟੀ ਕਮਿਸ਼ਨਰ (ਜ), ਅਰਸਦੀਪ ਸਿੰਘ ਐਸ.ਡੀ.ਐਮ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
 

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply