Sunday, September 20, 2026

ਕੈਪਟਨ ਅਮਰਿੰਦਰ ਨੇ ਕਾਂਗਰਸ ਕੌਮੀ ਪ੍ਰਧਾਨ ਦੇ ਅਹੁੱਦੇ ਲਈ ਪ੍ਰਿਯੰਕਾ ਨੂੰ ਦੱਸਿਆ ਆਦਰਸ਼ ਉਮੀਦਵਾਰ

ਕਿਹਾ ਪਰ ਫੈਸਲਾ ਸੀ.ਡਬਲਯੂ.ਸੀ ਨੇ ਲੈਣਾ ਹੈ

ਚੰਡੀਗੜ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਵਿੱਚ ਆਪਣਾ ਪੂਰਾ ਭਰੋਸਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ Captain Amrinderਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਪ੍ਰਿਯੰਕਾ ਗਾਂਧੀ ਵਾਡਰਾ ਕਾਂਗਰਸ ਦੀ ਪ੍ਰਧਾਨ ਚੁਣੇ ਜਾਂਦੇ ਹਨ ਤਾਂ ਉਨਾਂ ਨੂੰ ਸਮੁੱਚਾ ਸਮਰਥਨ ਪ੍ਰਾਪਤ ਹੋਵੇਗਾ।
                 ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਾਂਗਰਸ ਦੀ ਪ੍ਰਧਾਨਗੀ ਤੋਂ ਰਾਹੁਲ ਗਾਂਧੀ ਵਲੋਂ ਪਿਛੇ ਹਟਣ ਦੇ ਲਏ ਗਏ ਫੈਸਲੇ `ਤੇ ਦੁੱਖ ਪ੍ਰਗਟ ਕੀਤਾ। ਉਨਾਂ ਕਿਹਾ ਕਿ ਭਾਰਤ ਨੌਜਵਾਨਾਂ ਦਾ ਦੇਸ਼ ਹੈ ਅਤੇ ਨੌਜਵਾਨ ਆਗੂ ਹੀ ਇਸ ਦੀ ਅਗਵਾਈ ਕਰਨ ਦੇ ਅਨੁਕੂਲ ਹੈ। ਕਾਂਗਰਸ ਦੇ ਆਗੂ ਸ਼ਸ਼ੀ ਥਰੂਰ ਦੇ ਬਿਆਨ ਦੇ ਸਬੰਧ ਵਿੱਚ ਪੁਛੇ ਜਾਣ `ਤੇ ਉਨਾਂ ਕਿਹਾ ਕਿ ਪ੍ਰਿਯੰਕਾ ਗਾਂਧੀ ਪਾਰਟੀ ਦੇ ਮੁਖੀ ਵਾਸਤੇ ਬਹੁਤ ਵਧੀਆ ਪਸੰਦ ਹੋਣਗੇ।
               ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਿਯੰਕਾ ਗਾਂਧੀ ਪਾਰਟੀ ਦੀ ਵਾਗਡੋਰ ਸੰਭਾਲਨ ਲਈ ਢੁੱਕਵੇਂ ਪਸੰਦੀਦਾ ਉਮੀਦਵਾਰ ਹੋਣਗੇ ਪਰ ਇਹ ਫੈਸਲਾ ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਯੂ.ਸੀ) `ਤੇ ਨਿਰਭਰ ਕਰਦਾ ਹੈ ਜੋ ਕਿ ਇਸ ਮਾਮਲੇ `ਤੇ ਫੈਸਲਾ ਲੈਣ ਲਈ ਅਧਿਕਾਰਿਤ ਹੈ।
              ਗੌਰਤਲਬ ਹੈ ਕਿ ਮੁੱਖ ਮੰਤਰੀ ਨੇ ਪਹਿਲਾਂ ਵੀ ਇਸ ਅਹਿਮ ਮੌਕੇ `ਤੇ ਪਾਰਟੀ ਦੀ ਵਾਗਡੋਰ ਕਿਸੇ ਨੌਜਵਾਨ ਆਗੂ ਨੂੰ ਦੇਣ ਦੀ ਵਕਾਲਤ ਕੀਤੀ ਸੀ।ਉਨਾਂ ਕਿਹਾ ਸੀ ਕਿ ਇਸ ਵੇਲੇ ਭਾਰਤ ਦੀ ਬਹੁਮਤ ਜਨਸੰਖਿਆ ਯੁਵਾ ਹੈ ਅਤੇ ਇਕ ਨੌਜਵਾਨ ਆਗੂ ਹੀ ਲੋਕਾਂ ਨਾਲ ਸੰਪਰਕ ਪੈਦਾ ਕਰ ਸਕਦਾ ਹੈ ਅਤੇ ਉਨਾਂ ਦੀ ਖਾਹਿਸ਼ਾਂ ਦੀ ਪੂਰਤੀ ਕਰ ਸਕਦਾ ਹੈ।
               ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਪ੍ਰਿਯੰਕਾ ਗਾਂਧੀ ਪਾਰਟੀ ਮੁਖੀ ਲਈ ਪੂਰੀ ਤਰਾਂ ਢੁੱਕਵੇ ਹਨ ਕਿਉਂਕਿ ਹਾਲ ਹੀ ਦੀਆਂ ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ ਪਾਰਟੀ ਨੂੰ ਮੁੜ ਸੰਗਠਿਤ ਕਰਨ ਲਈ ਇਕ ਨੌਜਵਾਨ ਗਤੀਸ਼ੀਲ ਆਗੂ ਦੀ ਜ਼ਰੂਰਤ ਹੈ।ਉਨਾਂ ਕਿਹਾ ਕਿ ਪ੍ਰਿਯੰਕਾ ਗਾਂਧੀ ਬੁੱਧੀਮਾਨ ਹੈ ਅਤੇ ਦੇਸ਼ ਦੀਆਂ ਜ਼ਰੂਰਤਾਂ ਨੂੰ ਸਮਝਣ ਅਤੇ ਤੁਰੰਤ ਉਨਾਂ ਦਾ ਪ੍ਰਗਟਾਵਾ ਕਰਨ ਲਈ ਸਮਰੱਥ ਹੈ। ਉਨਾਂ ਕਿਹਾ ਕਿ ਪ੍ਰਿਯੰਕਾ ਗਾਂਧੀ ਵਿੱਚ ਕਿਸੇ ਵੀ ਚੁਣੌਤੀ ਨੂੰ ਲੈਣ ਅਤੇ ਜਿੱਤ ਵਾਸਤੇ ਸੰਘਰਸ਼ ਕਰਨ ਦਾ ਹੌਸਲਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਅਸਤੀਫਾ ਵਾਪਸ ਲੈਣ ਤੋਂ ਇਨਕਾਰ ਕਰਨ ਤੋਂ ਬਾਅਦ ਪ੍ਰਿਯੰਕਾ ਗਾਂਧੀ ਉਨਾਂ ਦੀ ਥਾਂ ਨਵੀਂ ਆਗੂ ਬਣਨ ਵਾਸਤੇ ਢੁੱਕਵੇਂ ਹਨ।ਉਨਾਂ ਭਰੋਸਾ ਪ੍ਰਗਟ ਕੀਤਾ ਕਿ ਉਹ ਛੇਤੀਂ ਹੀ ਸਮੁੱਚੇ ਖੇਤਰਾਂ ਵਿਚੋਂ ਪਾਰਟੀ ਦੇ ਆਗੂਆਂ ਤੇ ਵਰਕਰਾਂ ਦਾ ਸੁਖਾਲਾ ਹੀ ਸਮਰਥਨ ਪ੍ਰਾਪਤ ਕਰ ਲਵੇਗੀ।
ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਉਨਾਵ ਬਲਾਤਕਾਰ ਪੀੜਤਾ ਨਾਲ ਸਬੰਧਤ ਘਟਨਾਵਾਂ `ਤੇ ਬਹੁਤ ਜ਼ਿਆਦਾ ਦੁੱਖ ਪ੍ਰਗਟ ਕੀਤਾ। ਉਨਾਂ ਪੁਛਿਆ, ` ਕੀ ਅਸੀਂ ਜੰਗਲ ਰਾਜ ਵਿੱਚ ਰਹਿ ਰਹੇ ਹਨ?“ ਉਨਾਂ ਕਿਹਾ ਕਿ ਜੇ ਅਸੀ ਆਪਣੀਆਂ ਧੀਆਂ ਦੀ ਰੱਖਿਆ ਨਹੀਂ ਕਰ ਸਕਦੇ ਅਤੇ ਉਨਾਂ ਨੂੰ ਨਿਆਂ ਨਹੀਂ ਦੇ ਸਕਦੇ ਤਾਂ ਅਸੀਂ ਇਕ ਰਾਸ਼ਟਰ ਵਜੋਂ ਤਬਾਹ ਹੋ ਜਾਵਾਂਗੇ। ਉਨਾਂ ਕਿਹਾ ਕਿ ਕਾਨੂੰਨ ਨੂੰ ਹਰ ਕੀਮਤ `ਤੇ ਬਣਾਈ ਰੱਖਣਾ ਚਾਹੀਦਾ ਹੈ।ਉਨਾਂ ਨੇ ਇਹ ਮਾਮਲਾ ਸੁਪਰੀਮ ਕੋਰਟ ਨੂੰ ਲੈਣ ਦੀ ਅਪੀਲ ਕੀਤੀ ਅਤੇ ਹਰ ਕੀਮਤ `ਤੇ ਨਿਆਂ ਅਤੇ ਪੀੜਤਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਜਾਂਚ ਦੇ ਹੁਕਮ ਦੇਣ ਦੀ ਵੀ ਅਪੀਲ ਕੀਤੀ।
  

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply