ਸਮਰਾਲਾ, 29 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਐਨ.ਸੀ.ਸੀ ਅਕੈਡਮੀ ਮਲੋਟ ਵਿਖੇ ਲੱਗੇ 10 ਰੋਜ਼ਾ ਐਨ.ਸੀ.ਸੀ ਕੈਂਪ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਸਕੂਲ ਤੇ ਕਾਲਜਾਂ ਦੇ ਲਗਭਗ 400 ਕੈਡਿਟਾਂ ਨੇ ਭਾਗ ਲਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਲੈਕਚਰਾਰ ਹਿਸਾਬ ਦੇ ਅਹੁੱਦੇ ’ਤੇ ਤਾਇਨਾਤ ਲੈਫ਼ਟੀਨੈਂਟ ਜਤਿੰਦਰ ਕੁਮਾਰ ਨੂੰ ਐਨ.ਸੀ.ਸੀ ਖੇਤਰ ਤੇ ਸਮਾਜਿਕ ਬੁਰਾਈਆਂ ਪ੍ਰਤੀ ਆਮ ਲੋਕਾਂ ਨੂੰ ਸੁਚੇਤ ਅਤੇ ਜਾਗਰੂਕ ਕਰਨ ਲਈ ਪਾਏ ਅਹਿਮ ਯੋਗਦਾਨ ਸਦਕਾ ਅਤੇ ਕੈਂਪ ਦੌਰਾਨ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਬਦਲੇ ਐਨ.ਸੀ.ਸੀ ਅਕੈਡਮੀ ਮਲੋਟ ਵਿਖੇ ਪੰਜਾਬ ਪੱਧਰ ਦੇ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ।
ਕਰਨਲ ਮਨਜੀਤ ਸਿੰਘ, ਪ੍ਰਬੰਧ ਅਫ਼ਸਰ ਤੇ ਟ੍ਰੇਨਿੰਗ ਅਫ਼ਸਰ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਵੱਲੋਂ ਬਟਾਲੀਅਨ ਦੇ ਸਰਵੋਤਮ ਏ.ਐਨ.ਓ ਐਵਾਰਡ ਸਰਟੀਫ਼ਿਕੇਟ ਤੇ ਟਰਾਫ਼ੀ ਦੇ ਕੇ ਸਨਮਾਨਿਆ ਗਿਆ।ਐਵਾਰਡ ਹਾਸਲ ਕਰਨ ਉਪਰੰਤ ਸਕੂਲ ਪਹੁੰਚਣ `ਤੇ ਸਵੇਰ ਦੀ ਪ੍ਰਾਰਥਨਾ `ਚ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਲੈਫ਼ਟੀਨੈਂਟ ਜਤਿੰਦਰ ਕੁਮਾਰ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਲੈਫ਼ਟੀਨੈਂਟ ਜਤਿੰਦਰ ਕੁਮਾਰ ਨੂੰ ਇਲਾਕੇ ਤੇ ਸ਼ਹਿਰ ਨਿਵਾਸੀਆਂ ਵਲੋਂ ਵਧਾਈ ਸੰਦੇਸ਼ ਵੀ ਭੇਜੇ ਗਏ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …