Tuesday, November 24, 2026

ਵਿਜੀਲੈਂਸ ਵਲੋਂ ਪੰਚਾਇਤ ਸਕੱਤਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਬੀ.ਡੀ.ਪੀ.ਓ ਦਫਤਰ  ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ Vigilance Bureau Bribeਹਰਪ੍ਰੀਤ ਸਿੰਘ ਨੂੰ 4000 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
            ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਚਾਇਤ ਸਕੱਤਰ ਹਰਪ੍ਰੀਤ ਸਿੰਘ ਨੂੰ ਸ਼ਿਕਾਇਤਕਰਤਾ ਲਾਭ ਸਿੰਘ, ਵਾਸੀ ਪਿੰਡ ਸਿਊਣਾ, ਜਿਲਾ ਪਟਿਆਲਾ ਦੀ ਸ਼ਿਕਾਇਤ `ਤੇ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਠੇਕੇ `ਤੇ ਲਈ ਪੰਚਾਇਤੀ ਜਮੀਨ ਦਾ ਕਿਰਾਇਆ ਭਰਨ ਲਈ ਸਮਾਂ ਮੰਗਣ ਬਦਲੇ ਪੰਚਾਇਤ ਸਕੱਤਰ 10000  ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ। ਸ਼ਿਕਾਇਤਕਰਤਾ ਨੇ ਦਸਿਆ ਕਿ ਉਸ ਵਲੋਂ ਪਹਿਲਾਂ ਹੀ ਉਕਤ ਪੰਚਾਇਤ ਸਕੱਤਰ ਨੂੰ 5000 ਰੁਪਏ ਪਹਿਲੀ ਕਿਸ਼ਤ ਵਜੋ ਅਦਾ ਕੀਤੇ ਜਾ ਚੁੱਕੇ ਹਨ।
           ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
  

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply