ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਐਨ.ਸੀ.ਸੀ ਵਿਭਾਗ ਵਲੋਂ 1
ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਆਰ.ਡੀ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਤਾਵਰਣ ਸੁਰੱਖਿਆ ਦਿਵਸ ਮਨਾਇਆ ਗਿਆ।
ਆਰ.ਡੀ ਸਿੰਘ ਅਤੇ ਪ੍ਰਿੰ: ਡਾ. ਮਹਿਲ ਸਿੰਘ ਵਲੋਂ ਪੌਦੇ ਲਗਾ ਕੇ ਵਾਤਾਵਰਣ ਸੁਰੱਖਿਆ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਉਨ੍ਹਾਂ ਨੇ ਆਪਣੇ ਸੰਬੋਧਨ ’ਚ ਐਨ.ਸੀ.ਸੀ ਕੈਡਿਟਾਂ ਨੂੰ ਇਹ ਵੀ ਦੱਸਿਆ ਕਿ ਉਹ ਪੌਦੇ ਲਗਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਰੱਖਣ ਅਤੇ ਉਨ੍ਹਾਂ ਪੌਦਿਆਂ ਦੀ ਪਾਲਣਾ ਤੱਕ ਜ਼ਿੰਮੇਵਾਰੀ ਚੁੱਕਣ।ਕਾਲਜ ਵਿਖੇ ਇਹ ਪੌਦੇ ਪੰਜਾਬ ਬਟਾਲੀਅਨ ਵਲੋਂ ਦਿੱਤੇ ਗਏ ਸਨ।ਕੈਡਿਟਾਂ ਨੇ ਇਸ ਕਾਲਜ ਕੈਂਪਸ ’ਚ ਪੌਦੇ ਲਗਾ ਕੇ ਆਪਣਾ ਯੋਗਦਾਨ ਪਾਇਆ।
ਡਾ. ਮਹਿਲ ਸਿੰਘ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਪੌਦਾਕਰਨ ਅਤਿ ਜਰੂਰੀ ਹੈ।ਉਨ੍ਹਾਂ ਹਰੇਕ ਮਨੁੱਖ ਘੱਟੋ ਘੱਟ ਇਕ ਪੌਦਾ ਜਰੂਰ ਲਗਾਉਣ ਦੀ ਅਪੀਲ ਕੀਤੀ।ਇਸ ਮੌਕੇ ਫ਼ੌਜ ਵਲੋਂ ਨਾਇਬ ਰਸਾਲਦਾਰ ਹਰਪ੍ਰੀਤ ਸਿੰਘ, ਸੂਬੇਦਾਰ ਸਤਨਾਮ ਸਿੰਘ ਅਤੇ ਕਾਲਜ ਦੇ ਐਨ.ਸੀ.ਸੀ ਇੰਚਾਰਜ਼ ਡਾ. ਹਰਬਿਲਾਸ ਸਿੰਘ ਰੰਧਾਵਾ ਮੌਜ਼ੂਦ ਸਨ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media