ਲੌਂਗੋਵਾਲ, 30 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮਹਾਂਵੀਰ ਚੌਂਕ ਨੇੜੇ ਸਥਿਤ ਗੁਰੂ ਨਾਨਕ ਬੈਡਮਿੰਟਨ ਹਾਲ ਵਿਖੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵਲੋ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਕਰਵਾਈ ਗਈ। ਚੈਂਪੀਅਨਸ਼ਿਪ ਦੌਰਾਨ 250 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ।ਚੈਂਪੀਅਨਸ਼ਿਪ ਦੇ ਆਖਰੀ ਦਿਨ ਇਨਾਮ ਵੰਡ ਸਮਾਰੋਹ `ਚ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਿਰਕਤ ਕੀਤੀ।ਥੋਰੀ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਦੇਣ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਲਗਨ ਅਤੇ ਮਿਹਨਤ ਨਾਲ ਖਿਡਾਰੀ ਆਪਣੀ ਪ੍ਰਤਿਭਾ ਨੂੰ ਹੋਰ ਵਧੇਰੇ ਨਿਖਾਰ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਹੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ `ਤੇ ਮੁਕਾਮ ਹਾਸਿਲ ਕਰ ਸਕਦੇ ਹਨ।
ਥੋਰੀ ਨੇ ਕਿਹਾ ਕਿ ਖੇਡਾਂ ਅੰਦਰ ਰੁਚੀ ਰੱਖਣ ਵਾਲੇ ਲੋੜਵੰਦ ਖਿਡਾਰੀ ਦੀ ਹਰ ਸੰਭਵ ਸਹਾਇਤਾ ਲਈ ਜ਼ਿਲ੍ਰਾ ਪ੍ਰਸ਼ਾਸਨ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜਿਥੇ ਸਰੀਰ ਨੂੰ ਚੁਸਤ ਅਤੇ ਨਿਰੋਗ ਰੱਖਿਆ ਜਾ ਸਕਦਾ ਹੈ।ਉਥੇ ਦੇਸ਼ ਅਤੇ ਸੂਬੇ ਦਾ ਨਾਮ ਰੋਸ਼ਨ ਕਰਕੇ ਖਿਡਾਰੀ ਆਪਣੀ ਯੋਗਤਾ ਦਾ ਪ੍ਰਮਾਣ ਵੀ ਦਿੰਦੇ ਹਨ।ਥੋਰੀ ਨੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਬੈਡਮਿੰਟਨ ਮੁਕਾਬਲਿਆ ਦੀ ਖੂਬ ਸ਼ਲਾਘਾ ਕੀਤੀ।
ਇਸ ਮੌਕੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੰਜੀਵ ਸ਼ਰਮਾ, ਜੁਆਇੰਟ ਸਕੱਤਰ ਗੁਰਦੀਪ ਸਿੰਘ ਅਤੇ ਹੋਰ ਖੇਡ ਪ੍ਰੇਮੀ ਹਾਜ਼ਰ ਸਨ।
Check Also
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ …