Friday, November 15, 2024

ਕੈਬਨਿਟ ਮੰਤਰੀ ਸੋਨੀ ਵੱਲੋਂ ਭਗਵਾਨ ਵਾਲਮੀਕਿ ਧਰਮਸ਼ਾਲਾ ਨੂੰ 4 ਲੱਖ ਰੁਪਏ ਦਾ ਚੈਕ ਭੇਂਟ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਵਾਰਡ ਨੰਬਰ 50 ਮੁਹੱਲਾ ਗੁਦਾਮ ਵਿਖੇ ਸਥਿਤ ਭਗਵਾਨ ਵਾਲਮੀਕਿ ਧਰਮਸ਼ਾਲਾ ਦੇ ਵਿਕਾਸ ਲਈ 4 ਲੱਖ ਰੁਪਏ ਦਾ ਚੈਕ ਧਰਮਸ਼ਾਲਾ ਕਮੇਟੀ ਨੂੰ ਸੌਂਪਿਆ। ਉਨਾਂ ਕਿਹਾ ਕਿ ਧਰਮਸ਼ਾਲਾ ਦੇ ਵਿਕਾਸ ਲਈ ਹੋਰ ਜਿੰਨੇ ਵੀ ਫੰਡਾਂ ਦੀ ਲੋੜ ਹੋਵੇਗੀ ਉਹ ਪੂਰੀ ਕੀਤੀ ਜਾਵੇਗੀ।
     ਵਾਰਡ ਨੰਬਰ 50 ਦਾ ਸੰਪੂਰਨ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰਡ ਦੀਆਂ ਗਲੀਆਂ ਨਾਲੀਆਂ ਪਹਿਲਾਂ ਹੀ ਬਣਾ ਦਿੱਤੀਆਂ ਗਈਆਂ ਹਨ।ਇਲਾਕੇ ਦੇ ਲੋਕਾਂ ਵੱਲੋਂ ਕੰਪਿਊਟਰ ਸੈਂਟਰ ਅਤੇ ਸਿਲਾਈ ਸੈਂਟਰ ਖੋਲ੍ਹਣ ਦੀ ਮੰਗ ਕੀਤੀ ਤਾਂ ਉਨਾਂ ਮੌਕੇ ’ਤੇ ਹੀ ਪ੍ਰਵਾਨਗੀ ਦਿੱਤੀ ਗਈ।
    ਸੋਨੀ ਵੱਲੋਂ ਇਲਾਕਾ ਨਿਵਾਸੀਆਂ ਦੀਆਂ ਮੁਸਕਲਾਂ ਵੀ ਸੁਣੀਆਂ ਅਤੇ ਮੌਕੇ ਤੇ ਹੀ ਮੁਸ਼ਕਲਾਂ  ਦਾ ਨਿਪਟਾਰਾ ਕਰਨ ਲਈ ਸੰਬਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਵਿਅਕਤੀ ਨੂੰ ਇਕ ਪੌਦਾ ਜਰੂਰ ਲਗਾਉਣਾ ਚਾਹੀਦਾ ਹੈ।
     ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਸ੍ਰੀਮਤੀ ਰਾਜਬੀਰ ਕੌਰ, ਇਕਬਾਲ ਸਿੰਘ ਸ਼ੈਰੀ, ਮੀਨਾ ਕੁਮਾਰ, ਰਾਕੇਸ਼ ਕੁਮਾਰ, ਟਿੰਕੂ, ਸੁਨੀਲ ਕਾਉਂਟੀ, ਮਨਜੀਤ ਸਿੰਘ ਬੌਬੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ।

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ …

Leave a Reply