ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ ਪਹਿਲੀ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਸਿੱਖ ਰਵਾਇਤਾਂ ਅਤੇ ਪੰਥਕ ਜਾਹੋ-ਜਲਾਲ ਨਾਲ ਆਰੰਭ ਹੋਵੇਗਾ।ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਓਕਾਫ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ, ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਤੇ ਹੋਰਨਾਂ ਦਾ ਨਗਰ ਕੀਰਤਨ ਦੇ ਪ੍ਰਬੰਧਾਂ ਵਿਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ।ਉਨ੍ਹਾਂ ਨੇ ਕਿਹਾ ਕਿ ਅਰਸੇ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਭਾਰਤ ਲਈ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜਿਸ ਸਬੰਧੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅੰਦਰ ਭਰਵਾਂ ਚਾਅ ਪਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਨਨਕਾਣਾ ਸਾਹਿਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਲਈ ਮੁਬਾਰਕ ਅਸਥਾਨ ਹੈ ਅਤੇ ਉਹ ਇਸ ਨਗਰ ਕੀਰਤਨ ਨੂੰ ਵਾਹਗਾ ਅਟਾਰੀ ਸਰਹੱਦ ਰਾਹੀਂ ਭਾਰਤ ਪਹੁੰਚਣ ਦੀ ਉਡੀਕ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਸਬੰਧੀ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ। ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਅਤੇ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਯਤਨਾਂ ਨੂੰ ਸਿੱਖ ਕੌਮ ਲਈ ਮੁਬਾਰਕ ਦੱਸਿਆ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media