Monday, December 23, 2024

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸੱਜੇ ਧਾਰਮਿਕ ਦੀਵਾਨ

ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਅੱਜ ਅੰਮ੍ਰਿਤ ਵੇਲੇ ਆਸਾ ਜੀ ਦੀ PUNJ3107201910ਵਾਰ ਮਗਰੋਂ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਨਾਲ ਜੋੜਿਆ।ਧਾਰਮਿਕ ਦੀਵਾਨ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। PUNJ3107201908ਇਸ ਮੌਕੇ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਆਗੂ ਦਰਬਾਰਾ ਸਿੰਘ ਗੁਰੂ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਿੱਕਰ ਸਿੰਘ ਚੰਨੂ, ਭਾਈ ਮਨਜੀਤ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭੁਪਿੰਦਰ ਸਿੰਘ ਭਲਵਾਨ, ਖ਼ੁਸ਼ਵਿੰਦਰ ਸਿੰਘ ਭਾਟੀਆ, ਜਰਨੈਲ ਸਿੰਘ ਡੋਗਰਾਂਵਾਲਾ, ਸ਼ਿੰਗਾਰਾ ਸਿੰਘ ਲੋਹੀਆਂ, ਭਗਵੰਤ ਸਿੰਘ ਸਿਆਲਕਾ, ਗੁਰਮੀਤ ਸਿੰਘ ਬੂਹ, ਕੌਰ ਸਿੰਘ, ਬੀਬੀ ਗੁਰਪ੍ਰੀਤ ਕੌਰ, ਬੀਬੀ ਕਿਰਨਜੋਤ ਕੌਰ, ਬੀਬੀ ਹਰਜਿੰਦਰ ਸਿੰਘ, ਬੀਬੀ ਪਰਮਜੀਤ ਕੌਰ ਲਾਂਡਰਾਂ, ਮੁੱਖ ਸਕੱਤਰ ਡਾ. ਰੂਪ ਸਿੰਘ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਦਇਆ ਸਿੰਘ, ਗੁਰਤੇਜ ਸਿੰਘ ਢੱਡੇ, ਹਰਪਾਲ ਸਿੰਘ ਜੱਲ੍ਹਾ, ਹੀਰਾ ਸਿੰਘ ਗਾਬੜੀਆਂ, ਸੋਹਣ ਸਿੰਘ ਠੰਡਲ ਆਦਿ ਮੌਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply