ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਰਾਮਬਾਗ ਵਿਖੇ ਸਥਿਤ ਚਰਚ ਦੇ ਕਮਿਊਨਟੀ ਹਾਲ ਦੀ ਉਸਾਰੀ ਲਈ 2 ਲੱਖ ਰੁਪਏ ਦਾ ਚੈਕ ਭੇਂਟ ਕੀਤਾ ਗਿਆ ।ੀ ਸੋਨੀ ਨੇ ਕਿਹਾ ਕਿ ਚਰਚ ਦੇ ਫਾਦਰ ਵਿਜੈ ਕੁਮਾਰ ਨੂੰ ਕਿਹਾ ਕਿ ਹਾਲ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਜਾਵੇ ਅਤੇ ਉਨ੍ਹਾਂ ਵੱਲੋਂ ਤਿੰਨ ਲੱਖ ਰੁਪਏ ਦੀ ਰਾਸ਼ੀ ਹੋਰ ਦਿੱਤੀ ਜਾਵੇਗੀ।
ਸੋਨੀ ਨੇ ਕਿਹਾ ਕਿ ਸਾਨੂੰ ਸਭ ਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਇਕ ਧਰਮ ਨਿਰਪੱਖ ਦੇਸ਼ ਹੈ ਅਤੇ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ।ਫਾਦਰ ਵਿਜੈ ਕੁਮਾਰ ਵਲੋਂ ਸੋਨੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਇਕਬਾਲ ਸਿੰਘ ਸ਼ੈਰੀ, ਦੇਵ ਕੁਮਾਰ, ਵਿਸ਼ਾਲ ਟੀਨੂੰ ਤੋਂ ਇਲਾਵਾ ਕਾਫੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media