Wednesday, April 29, 2026

ਚਿੱਟੀ ਮੱਖੀ ਦੀ ਰੋਕਥਾਮ ਲਈ ਲਗਾਏ ਗਏ ਚਿਪਕਣ ਵਾਲੇ ਪੀਲੇ ਕਾਰਡ

PUNJ0208201902ਭੀਖੀ, 2 ਅਗਸਤ (ਪੰਜਾਬ ਪੋਸਟ- ਕਮਲ ਕਾਂਤ) – ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਗੁਰਮੇਲ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਬੁਢਲਾਡਾ ਦੇ ਪਿੰਡ ਫੁਲੂਵਾਲਾ ਡੋਗਰਾ ਵਿਖੇ ਕਿਸਾਨ ਬਲਵੀਰ ਸਿੰਘ ਪੁੱਤਰ ਗਨੀ ਸਿੰਘ ਦੀ ਨਰਮੇ ਦੀ ਫਸਲ ਵਿੱਚ ਚਿਪਕਣ ਵਾਲੇ ਪੀਲੇ ਕਾਰਡ ਲਗਵਾਏ ਗਏ।
    ਇਸ ਸਬੰਧੀ ਖੇਤੀਬਾੜੀ ਵਿਕਾਸ ਅਫਸਰ ਬੁਢਲਾਡਾ ਡਾ. ਸਿਕੰਦਰ ਸਿੰਘ ਨੇ ਦੱਸਿਆ ਕਿ ਚਿੱਟੀ ਮੱਖੀ ਦੀ ਰੋਕਥਾਮ ਲਈ ਇਹ ਕਾਰਡ ਇੱਕ ਬਹੁਤ ਹੀ ਵਧੀਆ ਅਤੇ ਵਾਤਾਵਰਣ ਅਨੁਕੂਲਿਤ ਤਕਨੀਕ ਹੈ ਇਸ ਨਾਲ ਚਿੱਟੀ ਮੱਖੀ ਦੇ ਮੁੱਢਲੇ ਵਾਧੇ ਨੂੰ ਰੋਕਿਆ ਜਾ ਸਕਦਾ ਹੈ।ਇਹ ਪੀਲੇ ਕਾਰਡ ਜਹਿਰੀਲੀਆਂ ਸਪਰੇਆਂ ਦੀ ਗਿਣਤੀ ਘਟਾਉਣ ਵਿੱਚ ਸਹਾਈ ਹਨ ਅਤੇ ਜਿਸ ਨਾਲ ਸਪਰੇਆਂ ਉੱਤੇ ਆਉਣ ਵਾਲਾ ਵਾਧੂ ਖਰਚਾ ਵੀ ਘਟਦਾ ਹੈ। ਇਸ ਸਬੰਧੀ ਕਿਸਾਨ ਬਲਵੀਰ ਸਿੰਘ ਨੇ ਕਿਹਾ ਕਿ ਜੇਕਰ ਅਜਿਹੀਆ ਤਕਨੀਕਾਂ ਸਾਡੇ ਤੱਕ ਪਹੁੰਚਦੀਆ ਰਹਿਣਗੀਆਂ ਤਾਂ ਹੋ ਸਕਦਾ ਹੈ ਕਿ ਭਵਿੱਖ ਵਿੱਚ ਸਾਨੂੰ ਸਪਰੇਆਂ ਵਰਤਣ ਦੀ ਲੋੜ ਹੀ ਨਾ ਪਵੇ।

   

 

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply