Tuesday, November 24, 2026

ਨੈਸ਼ਨਲ ਕਾਲਜ ਭੀਖੀ ਦੇ ਵਿਦਿਆਰਥੀਆਂ ਨੇ ਥਾਣਾ ਰੋਡ `ਤੇ ਧਰਨਾ ਲਾਇਆ

PUNJ0208201906ਭੀਖੀ, 2 ਅਗਸਤ (ਪੰਜਾਬ ਪੋਸਟ- ਕਮਲ ਕਾਂਤ) – ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਫ਼ੀਸਾਂ `ਚ ਨੈਸ਼ਨਲ ਕਾਲਜ ਭੀਖੀ ਵਲੋਂ ਕੀਤੇ ਵਾਧੇ ਦੇ ਰੋਸ ਵਜੋਂ ਵਿਦਿਆਰਥੀਆਂ ਨੇ ਥਾਣਾ ਰੋਡ `ਤੇ ਧਰਨਾ ਲਗਾਇਆ।ਗੁਰਪ੍ਰੀਤ ਸਿੰਘ, ਮਨਪ੍ਰੀਤ ਕੌਰ ਨੇ ਇਸ ਸਮੇਂ ਕਿਹਾ ਕਿ ਉਹ ਪਿਛਲੇ ਇਕ ਹਫ਼ਤੇ ਤੋਂ ਇਸ ਸਮੱਸਿਆ ਨੂੰ ਪ੍ਰਸ਼ਾਸਨ ਦੇ ਧਿਅਨਾ `ਚ ਲਿਆ ਰਹੇ ਹਨ, ਪ੍ਰੰਤੂ ਇਸ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ।ਤਹਿਸੀਲ ਭਲਾਈ ਅਫ਼ਸਰ ਨੇ ਪਹੁੰਚ ਕੇ ਵਿਸ਼ਵਾਸ ਦਿਵਾਇਆ ਕਿ ਇਸ ਸਬੰਧੀ ਅੱਜ ਹੀ ਡੀ.ਸੀ ਮਾਨਸਾ ਨੂੰ ਰਿਪੋਰਟ ਭੇਜ ਦਿੱਤੀ ਜਾਵੇਗੀ। ਞਵਿਦਿਆਰਥੀਆਂ ਨੇ ਕਿਹਾ ਕੇ ਜੇਕਰ 4 ਅਗਸਤ ਤੱਕ ਬਿਨਾ ਕਿਸੇ ਫ਼ੀਸ ਦੇ ਦਾਖਲਾ ਨਾ ਦਿੱਤਾ ਗਿਆ ਤਾਂ 5 ਨੂੰ ਡੀ.ਸੀ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ।ਇਸ ਮੌਕੇ ਨਵਜੋਤ ਕੌਰ, ਲਵਜੀਤ ਸਿੰਘ, ਗੁਰਵਿੰਦਰ ਸਿੰਘ ਸਮੇਤ ਕਾਫ਼ੀ ਵਿਦਿਆਰਥੀ ਹਾਜ਼ਰ ਸਨ।
   

 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply