Tuesday, November 24, 2026

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਲਗਾਏ ਗਏ

PUNJ0208201907ਭੀਖੀ, 2 ਅਗਸਤ (ਪੰਜਾਬ ਪੋਸਟ- ਕਮਲ ਕਾਂਤ) -ਪਿੰਡ ਅਕਲੀਆ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਮਾਤਾ ਖੀਵੀ ਯੁਵਕ ਭਲਾਈ ਕਲੱਬ ਲੜਕੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਲਗਾਏ ਗਏ।ਕਲੱਬ ਪ੍ਰਧਾਨ ਰੁਚੀ ਸ਼ਰਮਾ ਨੇ ਦੱਸਿਆ ਕਿ ਬੂਟੇ ਵਰਕਸ਼ਾਪ ਤੋਂ ਲੈ ਕੇ ਰੜ੍ਹ ਵਾਲੇ ਅੱਡੇ ਤੱਕ ਫਿਰਨੀ `ਤੇ ਲਗਾਏ ਗਏ। ਬੂਟੇ ਲਗਾਉਣ ਦੀ ਸ਼ੁਰੂਆਤ ਸਰਪੰਚ ਸੁਖਵੀਰ ਕੌਰ ਖ਼ਾਲਸਾ ਨੇ ਕਰਵਾਈ। ਕਲੱਬ ਸਕੱਤਰ ਮਨਪ੍ਰੀਤ ਕੌਰ ਤੇ ਖ਼ਜ਼ਾਨਚੀ ਨੈਨਿਕਾ ਸਿੰਗਲਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ `ਚ ਵੱਖ-ਵੱਖ ਥਾਵਾਂ ਦੀ ਸਾਫ਼ ਸਫ਼ਾਈ ਕੀਤੀ ਜਾਵੇਗੀ ਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਨਸ਼ਿਆਂ ਦੇ ਖ਼ਾਤਮੇ ਲਈ ਸਹਿਯੋਗ ਦੇਣ ਵਾਸਤੇ ਪ੍ਰੇਰਿਆ ਜਾਵੇਗਾ।
ਇਸ ਮੌਕੇ ਮਨਪ੍ਰੀਤ ਕੌਰ, ਰਮਨਦੀਪ ਕੌਰ ਸਿੱਧੂ, ਸਰਗੁਨ ਕੌਰ, ਰਮਨਦੀਪ ਕੌਰ, ਨੈਨਿਕਾ ਸਿੰਗਲਾ, ਦਲੀਪ ਕੌਰ, ਦਿਲਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਸੁਰਜੀਤ ਕੌਰ, ਗੁਰਮੀਤ ਕੌਰ, ਭਗਵਾਂ ਸਿੰਘ, ਅਕਬਰ ਖਾਂ, ਸਿਮਰਨਜੀਤ ਸਿੰਘ, ਸੁਪਿੰਦਰਜੀਤ ਸਿੰਘ, ਹਸਨ ਖਾਂ ਆਦਿ ਹਾਜ਼ਰ ਸਨ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply