ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਮਹਾਨ ਕ੍ਰਾਂਤੀਕਾਰੀ ਤੇ ਦੇਸ਼ ਭਗਤ ਬਾਲ ਗੰਗਾਧਰ ਤਿਲਕ ਦਾ ਸ਼ਹੀਦੀ ਦਿਵਸ ਮਨਾਇਆ ਗਿਆ।ਆਪਣੀ ਸਾਦਗੀ ਅਤੇ ਸੱਚਾਈ ਸਦਕਾ ਲੋਕ ਉਹਨਾਂ ਨੂੰ ਪਿਆਰ ਨਾਲ `ਲੋਕਮਾਨਯ` ਤਿਲਕ ਕਹਿੰਦੇ ਸਨ।ਵਿਦਿਆਰਥੀਆਂ ਨੇ ਉਹਨਾਂ ਦੀ ਅਜ਼ਾਦੀ ਲਈ ਦਿੱਤੀ ਦੇਣ ਦੀ ਘਟਨਾ ਨੂੰ ਇੱਕ ਨਾਟਕੀ ਰੂਪ ਵਿੱਚ ਪੇਸ਼ ਕੀਤਾ ਅਤੇ ਉਨ੍ਹਾਂ ਦੇ ਜੀਵਨ ਬਾਰੇ ਕਵਿਤਾਵਾਂ ਪੜੀਆਂ।ਸਾਰੇ ਪਾਸੇ ਉਹਨਾਂ ਦਾ ਇਹ ਨਾਅਰਾ “ਸਵਰਾਜ ਮੇਰੀ ਜਨਮ ਸਿੱਧ ਅਧਿਕਾਰ ਹੈ ਤੇ ਮੈਂ ਇਸ ਨੂੰ ਪ੍ਰਾਪਤ ਕਰਕੇ ਰਹਾਂਗਾ“ ਗੂੰਜ ਰਿਹਾ ਸੀ ।
ਪੰਜਾਬ ਜ਼ੋਨ- ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਦੀ ਇਸ ਮਹਾਨ ਦੇਸ਼ ਭਗਤ ਦੇ ਵਿਚਾਰਾਂ ਨੂੰ ਪੇਸ਼ ਕਰਨ ਲਈ ਸ਼ਲਾਘਾ ਕੀਤੀ ਅਤੇ ਉਹਨਾਂ ਦੇ ਵਿਚਾਰਾਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ।ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਲੋਕਮਾਨਯ ਬਾਲ ਗੰਗਾਧਰ ਤਿਲਕ ਨੂੰ ਸ਼ਰਧਾਂਜਲੀ ਭੇਂਟ ਕੀਤੀ ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …