Sunday, June 28, 2026

ਬਰਸਾਤੀ ਮੌਸਮ ਕਾਰਨ ਘੱਗਰ ਦਰਿਆ ਅਤੇ ਡਰੇਨਾਂ `ਤੇ ਡੀ.ਸੀ ਵਲੋਂ ਤਿੱਖੀ ਨਜ਼ਰ ਰੱਖਣ ਦੇ ਆਦੇਸ਼

PUNJ0208201914ਲੌਂਗੋਵਾਲ, 2 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਨ੍ਹੀਂ ਦਿਨੀਂ ਪੈ ਰਹੇ ਮੀਂਹ ਕਾਰਨ ਘੱਗਰ ਦਰਿਆ ਅਤੇ ਬਰਸਾਤੀ ਨਾਲਿਆਂ `ਤੇ ਵਧੇਰੇ ਚੌਕਸੀ ਰੱਖੇ ਜਾਣ ਦੇ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਵਿਭਾਗੀ ਪੱਧਰ `ਤੇ ਆਪਸੀ ਤਾਲਮੇਲ ਰੱਖਿਆ ਜਾਵੇ ਤਾਂ ਜੋ ਕਿਸੇ ਵੀ ਸੰਭਾਵੀ ਸਥਿਤੀ ਨਾਲ ਫੌਰੀ ਯੋਜਨਾਬੱਧ ਢੰਗ ਨਾਲ ਨਜਿੱਠਿਆ ਜਾ ਸਕੇ।ਨਗਰ ਸੁਧਾਰ ਟਰੱਸਟ ਵਿਖੇ ਸਬ ਡਵੀਜ਼ਨ ਮੂਨਕ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਪਿਛਲੇ ਦਿਨੀਂ ਮੂਨਕ ਦੇ ਪਿੰਡ ਫੂਲਦ ਵਿਖੇ ਘੱਗਰ ਦਰਿਆ ਵਿੱਚ ਪਏ ਪਾੜ ਕਾਰਨ ਜਿਹੜੇ ਪਿੰਡਾਂ ਵਿੱਚ ਪਾਣੀ ਆਉਣ ਕਾਰਨ ਫ਼ਸਲਾਂ ਦਾ ਨੁਕਸਾਂ ਹੋਇਆ ਸੀ, ਉਨ੍ਹਾਂ ਪਿੰਡਾਂ ਦੇ ਨਿਵਾਸੀਆਂ ਨਾਲ ਲਗਾਤਾਰ ਰਾਬਤਾ ਰੱਖਿਆ ਜਾਵੇ ਅਤੇ ਗ੍ਰਾਮ ਪੰਚਾਇਤਾਂ ਆਦਿ ਨਾਲ ਤਾਲਮੇਲ ਰੱਖ ਕੇ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਲਈ ਢੁਕਵੇਂ ਕਦਮ ਪੁੱਟੇ ਜਾਣ।
ਡਿਪਟੀ ਕਮਿਸ਼ਨਰ ਨੇ ਡਰੇਨੇਜ਼ ਵਿਭਾਗ ਦੇ ਐਕਸੀਅਨ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਮਕਰੋੜ ਸਾਹਿਬ ਤੋਂ ਕੜੈਲ ਪਿੰਡ ਤੱਕ ਘੱਗਰ ਦਰਿਆ ਦੇ ਨਾਲ-ਨਾਲ ਬੰਨ੍ਹਾਂ ਦੀ ਮਜ਼ਬੂਤੀ ਦਾ ਲਗਾਤਾਰ ਜਾਇਜ਼ਾ ਲਿਆ ਜਾਵੇ ਅਤੇ ਕੋਈ ਵੀ ਕਮੀ ਸਾਹਮਣੇ ਆਉਣ `ਤੇ ਫੌਰੀ ਮੁਰੰਮਤ ਨੂੰ ਅਮਲ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੀਆਂ ਬਰਸਾਤਾਂ ਤੋਂ ਪਹਿਲਾਂ ਜੋ ਘੱਗਰ ਦਰਿਆ ਦੇ ਦੋਵੇਂ ਪਾਸੇ ਬਣੇ ਬੰਨ੍ਹਾਂ `ਤੇ 76 ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕੀਤੀ ਗਈ ਸੀ।ਉਨ੍ਹਾਂ ਦਾ ਦੁਬਾਰਾ ਨਿਰੀਖਣ ਕੀਤਾ ਜਾਵੇ ਅਤੇ ਇਸ ਸਬੰਧੀ ਕੋਈ ਕਮੀ ਸਾਹਮਣੇ ਆਉਣ `ਤੇ ਕਮਜ਼ੋਰ ਸਥਾਂਾਂ ਦੀ ਮਜ਼ਬੂਤੀ ਨੂੰ ਯਕੀਨੀ ਬਣਾਇਆ ਜਾਵੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬ ਡਵੀਜ਼ਨ ਮੂਨਕ ਦੇ ਪਿੰਡ ਮਕਰੋੜ ਸਾਹਿਬ ਤੋਂ ਕੜੈਲ ਤੱਕ ਘੱਗਰ ਦਰਿਆ ਦੇ ਬੰਨ੍ਹ ਨੂੰ 20-20 ਫੁੱਟ ਮਜ਼ਬੂਤ ਕਰਨ ਲਈ ਕਰੀਬ 17 ਕਰੋੜ ਰੁਪਏ ਦੀ ਲਾਗਤ ਵਾਲਾ ਪ੍ਰਸਤਾਵ ਡਰੇਨੇਜ਼ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਐਸ.ਡੀ.ਐਮ ਮੂਨਕ ਨੂੰ ਕਿਹਾ ਗਿਆ ਹੈ ਕਿ ਘੱਗਰ ਦਰਿਆ ਦੇ ਦੋਵੇਂ ਪਾਸੇ ਲਗਦੀ 20-20 ਫੁੱਟ ਜ਼ਮੀਨ ਦੇ ਮਾਲਕਾਂ ਦਾ ਵੇਰਵਾ ਇਕੱਤਰ ਕਰਕੇ ਜ਼ਮੀਨ ਦੇ ਮਾਲਕਾਂ ਪਾਸੋਂ 20-20 ਫੁੱਟ ਜ਼ਮੀਨ ਸਰਕਾਰ ਨੂੰ ਮੁਫ਼ਤ ਤਬਦੀਲ ਕਰਨ ਲਈ ਸਬੰਧਤ ਕਿਸਾਂਾਂ ਦੀ ਸਹਿਮਤੀ ਲਈ ਜਾਵੇ ਅਤੇ ਤਰਜੀਹ ਦੇ ਆਧਾਰ `ਤੇ ਇਸ ਦੀ ਰਿਪੋਰਟ ਭੇਜੀ ਜਾਵੇ ਤਾਂ ਜੋ ਅਗਲੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਾਰਜਸਾਧਕ ਅਫ਼ਸਰ ਮੂਨਕ ਤੇ ਖਨੌਰੀ ਸਮੇਤ ਹੋਰ ਅਧਿਕਾਰੀਆਂ ਤੋਂ ਵੀ ਜਾਇਜ਼ਾ ਲਿਆ ਅਤੇ ਸ਼ਹਿਰੀ ਹਿੱਸਿਆਂ ਵਿੱਚ ਪਾਣੀ ਤੋਂ ਬਚਾਅ ਸਬੰਧੀ ਸਮੇਂ ਸਿਰ ਢੁਕਵੇਂ ਕਦਮ ਪੁੱਟਣ ਦੀ ਹਦਾਇਤ ਕੀਤੀ। ਉਨ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਗਨਰੇਗਾ ਵਰਕਰਾਂ ਸਬੰਧੀ ਸੂਚੀਆਂ ਰੱਖੀਆਂ ਜਾਣ ਅਤੇ ਬੰਨ੍ਹਾਂ ਦੀ ਮਜ਼ਬੂਤੀ ਸਮੇਂ ਲੋੜ ਮੁਤਾਬਕ ਮਗਨਰੇਗਾ ਵਰਕਰਾਂ ਦੀਆਂ ਸੇਵਾਵਾਂ ਲਈਆਂ ਜਾਣ।ਥੋਰੀ ਨੇ ਪਹਿਲਾਂ ਵਾਂਗ ਬੋਰੀਆਂ, ਤਾਰਾਂ ਸਮੇਤ ਹੋਰ ਰਾਹਤ ਸਮੱਗਰੀ ਨੂੰ ਇਕੱਤਰ ਕਰਕੇ ਰੱਖਣ ਲਈ ਵੀ ਆਖਿਆ।ਮੀਟਿੰਗ ਦੌਰਾਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸ.ਡੀ.ਐਮ ਸੂਬਾ ਸਿੰਘ, ਐਕਸੀਅਨ ਕੁਲਜੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …

Leave a Reply