ਲੌਂਗੋਵਾਲ, 2 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਆਪਣੇ ਵਿਦਿਆਰਥੀਆਂ ਪ੍ਰਤੀ ਆਪਣਾ ਹਰ ਫ਼ਰਜ਼ ਪੂਰਾ ਕਰਦਾ ਹੈ ਅਤੇ ਉਨ੍ਹਾਂ ਨੂੰ ਹਰ ਤਰਾਂ ਨਾਲ ਜਾਗਰੂਕ ਰੱਖਦਾ ਹੈ।ਇਸ ਉਦੇਸ਼ ਦੇ ਚੱਲਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਪ੍ਰਬੰਧਕਾਂ ਨੇ ਆਪਣੇ ਵਿਦਿਆਰਥੀਆਂ ਨੂੰ ਅੱਜਕਲ ਬੱਚੇ ਅਗਵਾ ਕਰਨ ਵਾਲੀਆਂ ਅਫ਼ਵਾਹਾਂ ਦੇ ਬਾਰੇ ਸਕੂਲ ਵਿੱਚ ਇੱਕ ਜਾਗਰੂਕ ਸੈਮੀਨਾਰ ਲਗਾ ਕੇ ਕੀਤਾ ਗਿਆ।ਸਕੂਲ ਪ੍ਰਿੰਸੀਪਲ ਨੇ ਦੱਸਿਆ ਦੀ ਸਕੂਲ ਸ਼ੁਰੂ ਤੋਂ ਹੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਜਾਗਰੂਕ ਹੈ ਅਤੇ ਸਕੂਲ ਨਿਯਮ ਅਨੁਸਾਰ ਬੱਚਾ ਕਿਸੇ ਵੀ ਨਾਵਾਕਿਫ਼ ਵਿਅਕਤੀ ਨੂੰ ਨਹੀਂ ਸੌਂਪਿਆ ਜਾਂਦਾ ਕੇਵਲ ਇਹੀ ਨਹੀਂ ਸਕੂਲ ਵੈਨ ਦੇ ਦੁਆਰਾ ਵੀ ਵਿਦਿਆਰਥੀਆਂ ਨੂੰ ਠੀਕ ਤਰ੍ਹਾਂ ਨਾਲ ਮਾਤਾ ਪਿਤਾ ਦੇ ਕੋਲ ਛੱਡਿਆ ਜਾਂਦਾ ਹੈ।ਵਿਦਿਆਰਥੀਆਂ ਦੀ ਜਾਗਰੂਕਤਾ ਲਈ ਉਨ੍ਹਾਂ ਨੂੰ ਸਿਖਾਇਆ ਗਿਆ ਕਿਕਿਵੇਂ ਉਨ੍ਹਾਂ ਨੂੰ ਕਿਸੇ ਵੀ ਨਾਵਾਕਿਫ਼ ਵਿਅਕਤੀ ਦੇ ਨਾਲ ਨਹੀਂ ਜਾਣਾ ਹੈ
ਇਹ ਵੀ ਸਿਖਾਇਆ ਗਿਆ ਕਿ ਜੇਕਰ ਕੋਈ ਉਨ੍ਹਾਂ ਨੂੰ ਜ਼ਬਰਦਸਤੀਆਪਣੇ ਨਾਲ ਲੈ ਜਾਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹ ਕਿਵੇਂ ਆਪਣਾ ਬਚਾਅ ਕਰਨ ਲਈ ਮਦਦ ਮੰਗ ਸਕਦੇ ਹਨ ਅਤੇ ਮਦਦ ਦੇ ਨਾਲ ਨਾਲ ਉਨ੍ਹਾਂ ਨੂੰ ਬਚਾਅ ਦੇ ਕੁੱਝ ਤਰੀਕੇ ਵੀ ਦੱਸੇ ਗਏ ਜਿਸ ਦੇ ਨਾਲ ਦੀ ਉਹ ਆਪ ਵੀ ਆਪਣੀ ਰੱਖਿਆ ਕਰ ਸਕਣ।
ਜਿਕਰਯੋਗ ਹੈ ਕਿ ਸਕੂਲ ਇਸ ਤਰ੍ਹਾਂ ਦੀਆਂ ਬੈਠਕਾਂ ਕਰਵਾਉਂਦਾ ਰਹਿੰਦਾ ਹੈ ਜਿਸ ਨਾਲ ਵਿਦਿਆਰਥੀਆਂ ਨੂੰ ਸਮੇਂ ਸਮੇਂ ਤੇ ਜਾਗਰੂਕ ਕੀਤਾ ਜਾ ਸਕੇ ਜਿਵੇਂ ਹਾਲ ਹੀ ਵਿੱਚ ਸਕੂਲ ਦੁਆਰਾ ਅੱਛੇ ਅਤੇ ਭੈੜੇ ਛੋਹ ਦੇ ਬਾਰੇ ਵਿੱਚ ਦੱਸਿਆ ਗਿਆ ਸੀ ਤਾਂਕਿ ਸਾਡੇ ਬੱਚੇ ਆਪਣੀ ਰੱਖਿਆ ਆਪਣੇ ਆਪ ਚੰਗੇ ਤਰੀਕੇ ਨਾਲ ਕਰ ਸਕਣ।ਇਸ ਮੌਕੇ ਸਕੂਲ ਅਧਿਆਪਕਾਵਾਂ ਹਰਪ੍ਰੀਤ ਕੌਰ, ਪ੍ਰੀਤੀ ਸ਼ਰਮਾ, ਰੀਤਾ ਸ਼ਰਮਾ, ਰੀਨਾ ਬਰਾੜ, ਰੁਪਿੰਦਰ ਕੌਰ, ਕੁਲਵਿੰਦਰ ਕੌਰ,
ਸਪਨਾ ਸਾਰੀਆਂ ਅਧਿਆਪਕਾਵਾਂ ਅਤੇ ਵਿਦਿਆਰਥੀ ਹਾਜ਼ਰ ਸਨ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media