Sunday, June 28, 2026

ਪੈਰਾਮਾਊਂਟ ਪਬਲਿਕ ਸਕੂਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ

PUNJ0208201917ਲੌਂਗੋਵਾਲ, 2 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਬੱਚਿਆਂ ਵਲੋਂ ਸਕੂਲ ਵਿੱਚ ਸਵੇਰ ਦੀ ਸਭਾ ਸਮੇਂ ਸ਼ਹੀਦ ਊਧਮ ਸਿੰਘ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਜੀਵਨ ਬਾਰੇ ਗੀਤ ਗਾਏ ਅਤੇ ਉਨ੍ਹਾਂ ਦੀ ਤਸਵੀਰ ਅੱਗੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਸ਼ਹੀਦ ਊਧਮ ਸਿੰਘ ਦੀ ਜੀਵਨੀ ਬਾਰੇ ਚਾਨਣਾ ਪਾਇਆ ਕਿ ਕਿਵੇਂ ਉਹ ਛੋਟੀ ਉਮਰ ਤੋਂ ਹੀ ਦੇਸ਼ ਨੂੰ ਆਜ਼ਾਦ ਕਰਾਉਣ ਦੇ ਸੁਪਨੇ ਵੇਖਣ ਲੱਗ ਗਏ ਸਨ ਜਦੋਂ ਪੰਜਾਬ ਵਿੱਚ ਜਲ੍ਹਿਆਂ ਵਾਲੇ ਬਾਗ਼ ਦੀ ਖ਼ੂਨੀ ਘਟਨਾ ਹੋਈ ਸੀ ਉਦੋਂ ਊਧਮ ਸਿੰਘ ਉੱਥੇ ਹੀ ਲੋਕਾਂ ਨੂੰ ਪਾਣੀ ਪਿਲਾ ਰਹੇ ਸਨ।ਇਸ ਖ਼ੂਨੀ ਘਟਨਾ ਨੂੰ ਦੇਖ ਕੇ ਊਧਮ ਸਿੰਘ ਨੇ ਇਸ ਘਟਨਾ ਦਾ ਬਦਲਾ ਲੈਣ ਦੀ ਸੋਂਹ ਖਾਧੀ।ਆਖੀਰ 13 ਮਾਰਚ 1940 ਨੂੰ ਇੰਗਲੈਂਡ ਦੇ ਕੈਕਸਟਨ ਹਾਲ (ਲੰਡਨ) ਵਿੱਚ ਮਾਇਕਲ ਅਡਵਾਇਰ ਦੀ ਸਪੀਚ ਦੌਰਾਨ ਗੋਲੀ ਮਾਰ ਕੇ ਹੱਤਿਆ ਕੀਤੀ ਅਤੇ ਆਪਣਾ ਬਦਲਾ ਪੂਰਾ ਕੀਤਾ।ਊਧਮ ਸਿੰਘ ਨੂੰ 31 ਜੁਲਾਈ 1940 ਨੂੰ ਫਾਂਸੀ ਦੀ ਸਜਾ ਦਿੱਤੀ ਗਈ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ, ਅਤੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
   

 

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …

Leave a Reply