ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਨਗਰ ਨਿਗਮ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ, ਨਿਗਮ ਲਈ ਕੰਮ ਕਰ ਰਹੀਆਂ ਵੱਖ-ਵੱਖ ਸੋਲਿਡ ਵੇਸਟ ਮੈਨੇਜਮੈਂਟ ਕੰਪਨੀਆਂ, ਮਕੈਨੀਕਲ ਸਵੀਪਿੰਗ ਆਦਿ ਦੇ ਨੁਮਾਇੰਦਿਆਂ ਨਾਲ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਮੀਟਿੰਗ ਕੀਤੀ।ਜਿਸ ਵਿਚ ਸਿਹਤ ਅਫ਼ਸਰ ਡਾ: ਅਜੈ ਕੰਵਰ, ਸਮੂ ਚੀਫ਼ ਸੈਨੇਟਰੀ ਇੰਸਪੈਕਟਰ ਤੇ ਸੈਨੇਟਰੀ ਇੰਸਪੈਕਟਰ ਆਦਿ ਹਾਜ਼ਰ ਹੋਏ।
ਮੇਅਰ ਕਰਮਜੀਤ ਸਿੰਘ ਰਿੰਟੂ ਨੇ ਜਰੀ ਬਿਆਨ ਵਿੱਚ ਦੱਸਿਆ ਹੈ ਕਿ ਅਖਬਾਰਾਂ ਵਿਚ ਸਫਾਈ ਨਾਲ ਸਬੰਧਤ ਛਪ ਰਹੀਆਂ ਖਬਰਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਦ ਉਨਾਂ ਨੇ ਸ਼ਹਿਰ ਵਿੱਚ ਸਫਾਈ ਦੇ ਪ੍ਰਬੰਧ ਸਹੀ ਤਰੀਕੇ ਨਾਲ ਨਾ ਹੋਣ ਬਾਰੇ ਸਫਾਈ ਅਧਿਕਾਰੀਆਂ ਸਵਾਲ ਕੀਤਾ ਤਾਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਕੂੜਾ ਚੁੱਕਣ ਵਾਲੀਆਂ ਦੋਨੋ ਕੰਪਨੀਆਂ ਆਪਣਾ ਕੰਮ ਸਹੀ ਤਰ੍ਹਾਂ ਨਹੀਂ ਨਿਭਾਅ ਰਹੀਆਂ। ਜਿਸ ਨਾਲ ਸ਼ਹਿਰ ਵਿਚ ਗੰਦਗੀ ਦੇ ਢੇਰ ਕਈ ਵਾਰ ਲੱਗੇ ਰਹਿ ਜਾਂਦੇ ਹਨ।ਇਸ `ਤੇ ਉਨਾ ਨੇ ਦੋਨਾਂ ਕੰਪਨੀਆਂ ਦੇ ਨੂਮਾਇੰਦਿਆਂ ਨੂੰ ਸਖਤ ਤਾੜਨਾ ਕੀਤੀ ਕਿ ਉਹ ਆਪਣੇ ਕੰਮ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਜੇਕਰ ਉਹਨਾਂ ਕੋਲੋਂ ਇਹ ਕੰਮ ਨਹੀਂ ਹੁੰਦਾ ਹੈ ਤਾਂ ਨਗਰ ਨਿਗਮ ਸਫਾਈ ਦੇ ਪ੍ਰਬੰਧ ਲਈ ਦੂਸਰੀਆਂ ਕੰਪਨੀਆਂ ਨੂੰ ਵੀ ਸੱਦਾ ਦੇ ਸਕਦੀ ਹੈ।
ਮੇਅਰ ਨੇ ਆਖਿਆ ਹੈ ਕਿ ਅੰਮ੍ਰਿਤਸਰ ਸਾਹਿਬ ਇਕ ਪਵਿਤਰ ਸ਼ਹਿਰ ਹੈ ਜਿਸ ਦੀ ਸੇਵਾ ਕਿਸਮਤ ਵਾਲਿਆਂ ਨੂੰ ਹੀ ਮਿਲਦੀ ਹੈ।ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਆਪਣਾ ਫਰਜ਼ ਸਮਝਦੇ ਹੋਏ ਸਾਰੇ ਸ਼ਹਿਰ ਨੁੰ ਹਰਾ-ਭਰਿਆ ਅਤੇ ਸਾਫ਼-ਸੁਥਰਾ ਰੱਖੀਏ।ਉਹਨਾਂ ਕਿਹਾ ਕਿ ਸਫਾਈ ਸਟਾਫ ਨੁੰ ਵੀ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਉਹ ਸ਼ਹਿਰ ਦੇ ਹਰ ਇਕ ਕੌਣੇ ਵਿਚੋਂ ਗੰਦਗੀ ਦੇ ਢੇਰ ਸਾਫ਼ ਕਰਵਾਉਣ।ਕਿਉਂਕਿ ਉਹ ਭਵਿੱਖ ਵਿਚ ਕਿਸੇ ਵੇਲੇ ਵੀ ਸਫਾਈ ਦਾ ਪ੍ਰਬੰਧ ਦੇਖਣ ਲਈ ਸ਼ਹਿਰ ਦਾ ਦੌਰਾ ਕਰ ਸਕਦੇ ਹਨ ਅਤੇ ਕੰਮ ਵਿਚ ਕੁਤਾਹੀ ਕਿਸੇ ਵੀ ਪੱਧਰ `ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media