Thursday, August 6, 2026

ਗੁਰੂ ਨਾਨਕ ਸਾਹਿਬ ਦਾ ਫਲਸਫਾ ਅਜੋਕੀਆਂ ਮਨੁੱਖੀ ਸਮੱਸਿਆਵਾਂ ਦਾ ਸਭ ਤੋਂ ਸਟੀਕ ਹੱਲ- ਗਿਆਨੀ ਹਰਪ੍ਰੀਤ ਸਿੰਘ

PUNJ0208201920ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਜੋਕੇ ਵਿਸ਼ਵ ਪ੍ਰਸੰਗ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਦਾ ਵਖਿਆਨ ਕਰਦਿਆਂ ਕਿਹਾ ਕਿ ਅੱਜ ਮਨੁੱਖਤਾ ਨੂੰ ਦਰਪੇਸ਼ ਆਰਥਿਕ, ਸਮਾਜਿਕ, ਧਾਰਮਿਕ, ਰਾਜਨੀਤਿਕ ਸਮੱਸਿਆਵਾਂ ਦਾ ਹੱਲ ਗੁਰੂ ਨਾਨਕ ਸਾਹਿਬ ਦੇ ਫਲਸਫੇ ਅਨੁਸਾਰ ਜੀਵਨ ਜੀਅ ਕੇ ਸਹਿਜੇ ਹੀ ਕੀਤਾ ਜਾ ਸਕਦਾ ਹੈ। ਜਥੇਦਾਰ ਨੇ ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਹਰ ਸਿੱਖ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਪ੍ਰਚਾਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ।ਉਨ੍ਹਾਂ ਆਪਣੇ ਸੰਦੇਸ਼ ਰਾਹੀਂ ਕਿਹਾ ਕਿ ਗੁਰੂ ਸਾਹਿਬ ਨੇ ਸ਼ਬਦ ਦੀ ਤਾਕਤ ਨਾਲ ਮਨੁੱਖਤਾ ਨੂੰ ਜੀਵਨ ਬਿਹਤਰ ਬਣਾਉਣ ਦੀ ਜੁਗਤ ਦੱਸੀ ਸੀ, ਜੋ ਅਗਿਆਨਤਾ ਦਾ ਅਨ੍ਹੇਰਾ ਦੂਰ ਕਰਕੇ ਲੋਕਾਈ ਨੂੰ ਰੋਸ਼ਨ ਜੀਵਨ ਮਾਰਗ ਦਿਖਾਉਂਦੀ ਹੈ। ਉਨ੍ਹਾਂ ਅੱਜ ਦੇ ਨਗਰ ਕੀਰਤਨ ਲਈ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ, ਸਿੱਖ ਸੰਸਥਾਵਾਂ ਅਤੇ ਸੰਗਤਾਂ ਨੂੰ ਵਧਾਈ ਦਿੱਤੀ, ਉਥੇ ਹੀ ਕਿਹਾ ਕਿ ਸੰਸਾਰ ਵਿਚ ਅੰਤਰ ਧਰਮ ਸਦਭਾਵਨਾ ਲਈ ਇਹ ਇਕ ਚੰਗੀ ਸ਼ੁਰੂਆਤ ਹੈ, ਜਿਸ ਨੂੰ ਅੱਗੇ ਵਧਾਉਣ ਲਈ ਇਹੀ ਭਾਵਨਾ ਬਰਕਰਾਰ ਰਹਿਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਪੁਰਬ ਸਾਰੀਆਂ ਸਿੱਖ ਸੰਸਥਾਵਾਂ, ਜਥੇਬੰਦੀਆਂ, ਕੌਮਾਂਤਰੀ ਸਿੱਖ ਕਮੇਟੀਆਂ ਅਤੇ ਸੰਗਤਾਂ ਵੱੱਲੋਂ ਸਾਂਝੇ ਤੌਰ ‘ਤੇ ਲਾਹੌਰ ਵਿਖੇ ਮਨਾਉਣ ਲਈ ਯਤਨ ਕੀਤੇ ਜਾਣਗੇ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਦੇ ਸਿੱਖਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਰ ਤਰ੍ਹਾਂ ਦੇ ਯਤਨ ਹੋਣਗੇ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply