Sunday, February 22, 2026

ਰਸਾਇਣ ਮੁਕਤ ਬਾਸਮਤੀ ਲਈ ਪਿੰਡ ਮਿਰਜ਼ਾਪੁਰ ਵਿਖੇ ਕੈਂਪ 8 ਅਗਸਤ ਨੂੰ – ਡਾ. ਅਮਰੀਕ ਸਿੰਘ

PPNJ0308201908ਪਠਾਨਕੋਟ, 3 ਅਗਸਤ (ਪੰਜਾਬ ਪੋਸਟ ਬਿਊਰੋ) – ਬਲਾਕ ਪਠਾਨਕੋਟ ਵਿੱਚ ਜੁਲਾਈ ਮਹੀਨੇ ਦੌਰਾਂ ਕੀਤੇ ਪਸਾਰ ਕਾਰਜਾਂ ਦੀ ਸਮੀਖਿਆ ਲਈ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਮਹੀਨਾਵਾਰ ਮੀਟਿੰਗ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ,  ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਸੁਦੇਸ਼ ਕੁਮਾਰ, ਸ਼੍ਰੀਮਤੀ ਸਾਕਸ਼ੀ ਕੁਮਾਰੀ, ਅੰਸ਼ੁਮਨ ਕੁਮਾਰ, ਨਿਰਪਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ, ਸੁਖਜਿੰਦਰ ਸਿੰਘ, ਬਲਵਿੰਦਰ ਸਿੰਘ, ਮਨਦੀਪ ਹੰਸ ਹਾਜ਼ਰ ਸਨ।
           ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਭਵਿੱਖ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਦੇ ਹੋਰ ਨੀਵਾਂ ਜਾਣ ਤੋਂ ਬਚਾਉਣ ਲਈ ਝੋਨੇ ਹੇਠੋਂ ਰਕਬਾ ਕੱਢ ਕੇ ਹੋਰਨਾਂ ਫਸਲਾਂ ਹੇਠ ਲਿਆਉਣ ਦੇ ਮੰਤਵ ਨਾਲ ਚਾਲੂ ਸੀਜ਼ਨ ਦੌਰਾਨ ਮੱਕੀ ਅਤੇ ਹੋਰ ਫਸਲਾਂ ਹੇਠ ਰਕਬਾ ਵਧਣ ਦੀ ਸੰਭਾਵਨਾ ਹੈ।ਉਨਾਂ ਕਿਹਾ ਕਿ 16 ਅਗਸਤ ਤੱਕ ਪਿੰਡ ਪੱਧਰ ਤੇ ਝੋਨੇ ਅਤੇ ਕਮਾਦ ਦੀ ਫਸਲ ਤੋਂ ਇਲਾਵਾ ਮੱਕੀ, ਬਾਸਮਤੀ ਅਤੇ ਹੋਰ ਫਸਲਾਂ ਦੇ ਅੰਕੜੇ ਇਕੱਤਰ ਕੀਤੇ ਜਾਣਗੇ।ਉਨਾਂ ਕਿਹਾ ਕਿ ਕਿਸਾਨਾਂ ਨੂੰ ਗੈਰ ਜ਼ਰੂਰੀ ਕੀਟਨਾਸ਼ਕਾਂ ਅਤੇ ਡੈਪੋ ਨੂੰ ਸਮਪਰਿਤ ਨਸ਼ਿਆਂ ਦੀ ਵਰਤੋਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ 8 ਅਗਸਤ 2019 ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪਿੰਡ ਮਿਰਜ਼ਾਪੁਰ ਵਿੱਚ ਜਾਗਰੁਕਤਾ ਕੈਂਪ ਐਫ.ਐਮ.ਸੀ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਲਗਾਇਆ ਜਾਵੇਗਾ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …

Leave a Reply