ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਅਮੀਰ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ ਦੀ ਅਗਵਾਈ ਹੇਠ ਕਰਤਾਰਪੁਰ ਸਾਹਿਬ ਲਾਂਘਾ ਪ੍ਰੋਜੈਕਟ ਵੱਲ ਵਿਸ਼ੇਸ਼ ਤੱਵਜੋਂ ਦਿੱਤੀ ਜਾ ਰਹੀ ਹੈ।ਮਿਥੇ ਸਮੇਂ ਤੋਂ ਪਹਿਲਾਂ ਪਹਿਲਾਂ ਇਹ ਮੁਕੰਮਲ ਕਰ ਲਿਆ ਜਾਵੇਗਾ।ਪਾਕਿਸਤਾਨ ਵਲੋਂ ਕੀਤੇ ਜਾਣ ਵਾਲੇ ਮੁੱਖ ਸਮਾਗਮ ਵਿੱਚ ਸੰਸਾਰ ਭਰ ਤੋਂ ਸਿੱਖ ਪ੍ਰਤੀਨਿਧੀਆਂ ਤੋਂ ਇਲਾਵਾ ਗੁਰੂ ਨਾਨਕ ਸਾਹਿਬ ਦੇ ਫਲਸਫੇ ਨੂੰ ਪਿਆਰ ਕਰਨ ਵਾਲੀਆਂ ਵੱਖ-ਵੱਖ ਧਰਮਾਂ ਦੀਆਂ ਮਹਾਨ ਸਖ਼ਸੀਅਤਾਂ ਸ਼ਾਮਲ ਹੋਣਗੀਆਂ।ਅਮੀਰ ਸਿੰਘ ਨੇ ਇੱਛਾ ਪ੍ਰਗਟਾਈ ਕਿ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਮੁਖੀ ਬੁੱਢਾ ਦਲ ਸਾਡੇ ਇਸ ਸਮਾਗਮ ਵਿੱਚ ਸ਼ਮੂਲੀਅਤ ਜਰੂਰ ਕਰਨ।ਉਨ੍ਹਾਂ ਕਿਹਾ ਕਿ ਸਰਕਾਰੀ ਪੱਧਰ ਤੇ ਵੀ ਸੱਦਾ ਪੱਤਰ ਭੇਜਿਆ ਜਾਵੇਗਾ।ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਅਤੇ ਸਕੱਤਰ ਅਮੀਰ ਸਿੰਘ ਵਲੋਂ ਬੁੱਢਾ ਦਲ ਦੇ ਮੁਖੀ ਨੂੰ ਵਿਸ਼ੇਸ਼ ਤੋਰ ਤੇ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਸਨਮਾਨਿਤ ਵੀ ਕੀਤਾ ਗਿਆ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media