Tuesday, September 15, 2026

ਖ਼ਾਲਸਾ ਕਾਲਜ ਇੰਜੀਨੀਅਰਿੰਗ ਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪੌਦੇ ਲਗਾਏ

PPNJ0408201910 ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਖ਼ਾਲਸਾ ਕਾਲਜ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ’ਚ ਕੁਦਰਤ ਨਾਲ ਸਦਭਾਵਨਾ ਦੇ ਗੁਣ ਪੈਦਾ ਕਰਨ ਲਈ ਪੌਦਾਕਰਨ ਕੀਤਾ ਗਿਆ।ਉਕਤ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਦੇ ਪ੍ਰਿੰਸੀਪਲ ਨਾਨਕ ਸਿੰਘ ਅਤੇ ਇੰਜੀਨੀਅਰਿੰਗ ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਵਿਦਿਆਰਥੀਆਂ ਨਾਲ ਮਿਲ ਕੇ ਸੈਂਕੜੇ ਪੌਦੇ ਲਗਾਏ ਅਤੇ ਉਪਰੰਤ ਵਿਦਿਆਰਥੀਆਂ ਨੇ ਪੌਦਿਆਂ ਨੂੰ ਪਾਲਣ ਦਾ ਪ੍ਰਣ ਵੀ ਕੀਤਾ। PPNJ0408201911
    ਸਾਵਣ ਰੁੱਤ ਦੀ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਵਾਤਾਵਰਣ ਨੂੰ ਸਾਫ਼-ਸੁੱਥਰਾ ਤੇ ਹਰਿਆ-ਭਰਿਆ ਬਣਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਸਮੂਹ ਖ਼ਾਲਸਾ ਵਿੱਦਿਅਕ ਅਦਾਰਿਆਂ ’ਚ ਹਜ਼ਾਰਾਂ ਦੀ ਗਿਣਤੀ ’ਚ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਮੌਕੇ ਪ੍ਰਿੰ: ਨਾਨਕ ਸਿੰਘ ਅਤੇ ਡਾਇਰੈਕਟਰ ਡਾ. ਬਾਲਾ ਰੁੱਖਾਂ ਦੀ ਕਟਾਈ ਵਜੋਂ ਗਲੋਬਲ ਵਾਰਮਿੰਗ ਬਹੁਤ ਉਚ ਪੱਧਰ ਨਾਲ ਹੋਈ ਹੈ, ਜਿਸ ਨਾਲ ਮੌਸਮ ’ਚ ਭਾਰੀ ਤਬਦੀਲੀ ਆਈ ਹੈ।ਇਸ ਲਈ ਹਰੇਕ ਵਿਅਕਤੀ ਲਈ ਆਪਣੇ ਜੀਵਨ ਕਾਲ ’ਚ ਘੱਟੋਂ-ਘੱਟ ਇਕ ਰੁੱਖ ਲਗਾਉਣਾ ਬਹੁਤ ਜਰੂਰੀ ਹੈ।
ਇਸ ਮੌਕੇ ਇੰਜੀਨੀਅਰਿੰਗ ਕਾਲਜ ਵਿਖੇ ਵਿਦਿਆਰਥੀਆਂ ਵਲੋਂ 100 ਦੇ ਕਰੀਬ ਪੌਦੇ ਲਗਾਏ ਜਿਸ ’ਚ ਅੰਜ਼ੀਰ, ਕਿੰਨੂ, ਗੁਲਮੋਹਰ, ਪਾਮ, ਅਮਲਤਾਸ, ਰਬੜ ਪਲਾਂਟ ਆਦਿ ਲਗਾਏ। ਜਦ ਕਿ ਗੁਰੂ ਤੇਗ ਬਹਾਦਰ ਕਾਲਜ ਵਿਖੇ 50 ਕਰੀਬ ਦੇ ਵੱਖ-ਵੱਖ ਕਿਸਮ ਦੇ ਪੌਦੇ ਲਗਾਏ ਗਏ।ਪ੍ਰਿੰ: ਨਾਨਕ ਸਿੰਘ ਅਤੇ ਡਾਇਰੈਕਟਰ ਡਾ. ਬਾਲਾ ਨੇ ਸਾਂਝੇ ਤੌਰ ’ਤੇ ਕਿਹਾ ਕਿ ਧੀਆਂ ਅਤੇ ਰੁੱਖ ਜੀਵਨ ਦਾ ਅਟੁੱਟ ਅੰਗ ਹਨ। ਅੱਜ ਸਮਾਜ ’ਚ ਧੀਆਂ ਨੂੰ ਕੁੱਖ ’ਚ ਮਾਰਨ ਅਤੇ ਰੁੱਖਾਂ ਦੀ ਕਟਾਈ ਵੱਡੇ ਪੱਧਰ ਕੀਤੀ ਜਾ ਰਹੀ ਹੈ ਜੋ ਕਿ ਬਹੁਤ ਹੀ ਚਿੰਤਾਜਨਕ ਹੈ।
ਇਸ ਮੌਕੇ ਇੰਜੀਨੀਅਰਿੰਗ ਕਾਲਜ ਵਿਖੇ ਬਿਕਰਮਜੀਤ ਸਿੰਘ ਰਜਿਸਟਰਾਰ, ਡਾ. ਰਿਪਿਨ ਕੋਹਲੀ, ਡਾ. ਕਿਰਨਦੀਪ ਸਿੰਘ, ਇੰਜ: ਜਸਪ੍ਰੀਤ ਸਿੰਘ, ਡਾ. ਜੁਗਰਾਜ ਸਿੰਘ, ਇੰਜ਼: ਗੁਰਚਰਨ ਸਿੰਘ, ਸ਼੍ਰੀਮਤੀ ਰੁਚੀ ਹਾਂਡਾ, ਸ਼੍ਰੀਮਤੀ ਅਮਨਪ੍ਰੀਤ ਕੌਰ, ਸ੍ਰੀ ਸਾਹਿਲ ਅਰੋੜਾ ਤੇ ਹੋਰ ਫੈਕਲਟੀ ਮੈਂਬਰ ਅਤੇ ਗੁਰੂ ਤੇਗ ਬਹਾਦਰ ਕਾਲਜ ਵਿਖੇ ਸਮੂਹ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥਣਾਂ ਹਾਜ਼ਰ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply