Tuesday, September 15, 2026

ਪਿੰਗਲਵਾੜਾ ਵਿਖੇ ਭਗਤ ਪੂਰਨ ਸਿੰਘ ਜੀ ਦੀ 27ਵੀਂ ਬਰਸੀ ਸਬੰਧੀ ਖ਼ੂਨ ਦਾਨ ਕੈਂਪ

PPNJ0408201917 ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ –  ਜਗਦੀਪ ਸਿੰਘ) – ਭਗਤ ਪੂਰਨ ਸਿੰਘ ਜੀ ਦੀ 27ਵੀਂ ਬਰਸੀ ਸਬੰਧੀ ਖ਼ੂਨ ਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਵੀ ਡਾ. ਏ.ਪੀ ਸਿੰਘ ਐਡੀਸ਼ਨਲ ਸੈਕਟਰੀ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਸ ਐਂਡ ਰਿਸਰਚ ਵੱਲਾ ਅੰਮ੍ਰਿਤਸਰ ਨੇ ਕੀਤਾ ।ਇਸ ਕੈਂਪ ਵਿਚ ਗੁਰੂ ਨਾਨਕ ਦੇਵ ਹਸਪਤਾਲ ਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਦੀਆਂ ਟੀਮਾਂ ਵਲੋਂ ਪਿੰਗਲਵਾੜੇ ਦੇ ਮਰੀਜ਼ਾਂ ਵਾਸਤੇ 204 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ ਜੋ ਕਿ ਬਾਅਦ ਵਿਚ ਪਿੰਗਲਵਾੜੇ ਦੇ ਮਰੀਜ਼ਾਂ ਤੇ ਹੋਰ ਲੋੜਵੰਦਾਂ ਦੀ ਤੰਦਰੁਸਤੀ ਹਿਤ ਇਸਤੇਮਾਲ ਕੀਤਾ ਜਾਂਦਾ ਹੈ।ਇਸ ਕੈਂਪ ਵਿਚ ਭਗਤ ਜੀ ਨਾਲ ਸਨੇਹ ਰੱਖਣ ਵਾਲੇ ਦੂਰ-ਦੁਰਾਡੇ ਦੀਆਂ ਸੰਗਤਾਂ ਵਲੋਂ ਭਾਰੀ ਉਤਸ਼ਾਹ ਵਿਖਾਇਆ ਗਿਆ।ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਚੌਂਤਾਂ, ਰੋਪੜ ਦੇ 25 ਵਿਦਿਆਰਥੀਆਂ ਨੇ ਖੂਨਦਾਨ ਕੀਤਾ।PPNJ0408201918
ਰਾਣਾ ਪਲਵਿੰਦਰ ਸਿੰਘ ਦਬੁਰਜੀ ਪ੍ਰਧਾਨ ਭਗਤ ਪੂਰਨ ਸਿੰਘ ਬਲੱਡ ਡੋਨੇਸ਼ਨ ਸੋਸਾਇਟੀ, ਜਸਕੀਰਤ ਸਿੰਘ ਪ੍ਰਧਾਨ ਪੰਜਾਬ ਯੂਥ ਫੌਰਮ ਪ੍ਰਧਾਨ, ਸ੍ਰੀ ਗੁਰੂ ਰਾਮਦਾਸ ਬਲੱਡ ਡੋਨੇਸ਼ਨ ਸੇਵਾ ਸੋਸਾਇਟੀ (ਰਜਿ.), ਅਤੇ  ਸ੍ਰੀ ਗੁਰੂ ਰਾਮਦਾਸ ਸੇਵਕ ਸਭਾ (ਰਜਿ.), ਬੀਇੰਗ ਹਿਊਮਅਨ ਬਲੱਡ ਡੋਨੇਸ਼ਨ ਸੇਵਾ ਸੋਸਾਇਟੀ (ਰਜਿ.), ਖਾਲਸਾ ਬਲੱਡ ਡੋਨੇਸ਼ਨ ਯੂਨਿਟੀ, ਨਾਲਿਜ਼ ਵਿਲਾ ਇੰਟੀਗਰੇਟਿਡ ਅੇਜੂਕੇਸ਼ਨ ਐਂਡ ਵੈਲਫੇਅਰ ਸੋਸਾਇਟੀ (ਰਜਿ.), ਧੰਨ ਧੰਨ ਬਾਬਾ ਬੁੱਢਾ ਜੀ ਸੇਵਾ ਸੋਸਾਇਟੀ (ਰਜਿ.) ਅਤੇ ਬਲੱਡ ਡੋਨੇਸ਼ਨ ਸੋਸਾਇਟੀ, ਜਸਪਾਲ ਪ੍ਰੀਤ ਸਿੰਘ ਗੋਲਡੀ ਅਠੌਲਾ ਦੇ ਅਹੁੱਦੇਦਾਰਾਂ ਦਾ ਸਨਮਾਨ ਕੀਤਾ ਗਿਆ।ਡਾ.ਇੰਦਰਜੀਤ ਕੌਰ ਨੇ ਸਮੂੰਹ ਸੰਗਤਾਂ ਦਾ ਖੂਨ ਦਾਨ ਕੈਂਪ ਵਿਚ ਉਤਸ਼ਾਹ ਨਾਲ ਹਿੱਸਾ ਲੈਣ ਵਾਸਤੇ ਦਿਲੀ ਧੰਨਵਾਦ ਕੀਤਾ।
 

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply