Tuesday, September 15, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਗੋਲਡਨ ਐਵੀਨਿਊ ਵਿਖੇ ਜ਼ੋਨਲ ਪੱਧਰ ਦਾ ਟੇਬਲ ਟੈਨਿਸ ਟੂਰਨਾਮੈਂਟ

PPNJ0408201919ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਆਈ.ਸੀ.ਐਸ.ਈ ਬੋਰਡ ਵੱਲੋਂ ਜ਼ੋਨਲ ਪੱਧਰ ਤੇ ਕਰਵਾਏ ਜਾ ਰਹੇ, ਖੇਡ ਟੂਰਨਾਮੈਂਟ ਵਿੱਚ ‘ਟੇਬਲ ਟੈਨਿਸ ਟੂਰਨਾਮੈਂਟ 2019’ ਖਿਡਾਇਆ ਗਿਆ।ਇਸ ਟੂਰਨਾਮੈਂਟ ਵਿੱਚ ਸ਼ਹਿਰ ਦੇ ਆਈ.ਸੀ.ਐਸ.ਈ ਬੋਰਡ ਦੀ ਮਾਨਤਾ ਪ੍ਰਾਪਤ ਸਕੂਲਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ, ਹੋਲੀ ਹਾਰਟ ਸਕੂਲ ਅਤੇ ਸੀਡਰ ਸਪਰਿੰਗ ਦੀਆਂ ਟੀਮਾਂ ਨੇ ਭਾਗ ਲਿਆ।ਸਕੂਲ ਦੇ ਮੈਂਬਰ ਇੰਚਾਰਜ ਅਜੀਤ ਸਿੰਘ ਬਸਰਾ ਅਤੇ ਜਸਪਾਲ ਸਿੰਘ ਢਿਲੋਂ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ। ਸਮਾਗਮ ਦਾ ਆਗਾਜ਼ ਸਕੂਲ ਦੀ ਕੀਰਤਨ ਟੀਮ ਵੱਲੋਂ ‘ਸ਼ਬਦ ਗਾਇਨ’ ਨਾਲ ਹੋਇਆ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਇਸ ਖੇਡ ਮੁਕਾਬਲੇ ਦਾ ਉਦਘਾਟਨ ਕੀਤਾ। ਉਨ੍ਹਾਂ ਆਏ ਹੋਏ ਖਿਡਾਰੀਆਂ ਨੂੰ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਦੇ ਨਾਲ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੁਕਾਬਲੇ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਦੀ ਅੰਡਰ-14 ਲੜਕੇ ਤੇ ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀ ਅੰਡਰ-14 ਲੜਕੀਆਂ ਅਤੇ ਹੋਲੀ ਹਾਰਟ ਦੀ ਅੰਡਰ-14 ਲੜਕੇ ਦੀ ਟੀਮ ਨੇ ਦੂਸਰਾ ਸਥਾਨ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਦੀ ਅੰਡਰ-17 ਲੜਕੇ ਤੇ ਲੜਕੀਆਂ ਦੀ ਟੀਮ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ ਅਤੇ ਹੋਲੀ ਹਾਰਟ ਦੇ ਅੰਡਰ-17 ਲੜਕੇ ਨੇ ਦੂਸਰਾ ਸਥਾਨ ਹਾਸਲ ਕੀਤਾ ਹੈ ਅਤੇ ਹੋਲੀ ਹਾਰਟ ਦੀ ਅੰਡਰ-19 ਲੜਕੀਆਂ ਗਰੁੱਪ ਨੇ  ਪਹਿਲਾ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀ ਅੰਡਰ-19 ਲੜਕੇ ਗਰੁੱਪ ਨੇ  ਦੂਸਰਾ ਸਥਾਨ ਪ੍ਰਾਪਤ ਕੀਤਾ  ਅਤੇ ਹੋਲੀ ਹਾਰਟ ਦੇ ਅੰਡਰ-19 ਲੜਕੇ ਦੀ ਟੀਮ ਨੇ ਪਹਿਲਾਂ ਸਥਾਨ  ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੇ ਅੰਡਰ-19 ਲੜਕੇ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਸਮਾਗਮ ਦੇ ਅੰਤ ਵਿੱਚ ਸਕੂਲ ਦੀ ਮੈਨੇਜਮੈਂਟ ਵੱਲੋਂ ਜੁਤੂ ਟੀਮਾਂ ਨੂੰ ਸਨਮਤਨਿਤ ਕੀਤਾ ਗਿਆ।ਸਕੂਲ ਦੇ ਪਿ੍ਰੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
 

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply