ਅੰਮ੍ਰਿਤਸਰ,4 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਕੀਤੇ ਆਦੇਸ਼ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਾਲਮੇਲ ਕਮੇਟੀ ਦੀ ਇਕੱਤਰਤਾ 14 ਅਗਸਤ ਨੂੰ ਬੁਲਾਉਣ ਦਾ ਫੈਸਲਾ ਕੀਤਾ ਹੈ।ਇਸੇ ਤਹਿਤ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਤੋਂ ਪਹਿਲਾਂ ਪਹਿਲਾਂ ਪੰਜਾਬ ਸਰਕਾਰ ਦੇ ਦੋ ਨੁਮਾਇੰਦਿਆਂ ਦੇ ਨਾਂ ਭੇਜਣ ਲਈ ਮੁੜ ਆਖਿਆ ਹੈ।
ਦੱਸਣਯੋਗ ਹੈ ਕਿ ਇਸ ਤੋਂ ਕੁਝ ਦਿਨ ਪਹਿਲਾਂ ਵੀ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਬਾਰੇ ਪੱਤਰ ਲਿਖਿਆ ਸੀ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਇੱਕ ਪੱਤਰ ਭੇਜ ਕੇ ਕਿਹਾ ਸੀ ਕਿ ਉਹ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਇੱਕ ਸਾਂਝੀ ਤਾਲਮੇਲ ਕਮੇਟੀ ਦਾ ਗਠਨ ਕਰਨ, ਤਾਂ ਜੋ ਸਾਰੇ ਸਮਾਗਮ ਇੱਕਜੁਟਤਾ ਨਾਲ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਸੀ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਦੇ ਦੋ-ਦੋ ਨੁਮਾਇੰਦੇ ਹੋਣ ਅਤੇ ਇੱਕ ਮੈਂਬਰ ਸਿੱਖ ਬੁਧੀਜੀਵੀਆਂ ਵਿੱਚੋਂ ਲਿਆ ਜਾਵੇ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media