Tuesday, September 15, 2026

ਪੁਲਿਸ ਅਧਿਕਾਰੀਆਂ ਨੂੰ 6 ਅਗਸਤ ਤੱਕ ਨਿੱਜੀ ਤੌਰ `ਤੇ ਕਮਿਸ਼ਨ ਸਾਹਮਣੇ ਰਿਪੋਰਟ ਪੇਸ਼ ਕਰਨ ਦੇ ਹੁਕਮ

PPNJ0408201923ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ ਬਿਊਰੋ) – 14 ਜੁਲਾਈ ਨੂੰ ਪਿੰਡ ਪੁੰਜ ਕਲਾਲ ਥਾਣਾ ਭਿੰਡੀ ਸੈਦਾਂ ਤਹਿਸੀਲ ਅਜਨਾਲਾ ਵਿਖੇ ਕੁੱਝ ਵਿਅਕਤੀਆਂ ਵੱਲੋਂ ਦਲਿਤ ਪਰਿਵਾਰ ਦੇ ਘਰ ਵਿੱਚ ਦਾਖਲ ਹੋ ਕੇ ਗੋਲੀਆਂ ਚਲਾਈਆਂ ਗਈਆਂ ਸਨ ਅਤੇ ਇਸ ਸਬੰਧੀ ਪੀੜਤ ਪਰਿਵਾਰ ਵੱਲੋ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਇਸ ਸਬੰਧੀ ਸ਼ਿਕਾਇਤ ਦਿੱਤੀ ਗਈ ਸੀ।ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਅਤੇ ਸ੍ਰੀਮਤੀ ਪਰਮਜੀਤ ਕੌਰ ਵੱਲੋਂ ਪੀੜਤ ਪਰਿਵਾਰ ਦੇ ਘਰ ਦਾ ਦੌਰਾ ਕੀਤਾ ਗਿਆ।ਉਨ੍ਹਾਂ ਦੇ ਨਾਲ ਡੀ:ਐਸ:ਪੀ ਜੇ:ਐਸ ਸਹੋਤਾ, ਤਹਿਸੀਲਦਾਰ ਜਗਸੀਰ ਸਿੰਘ ਅਤੇ ਇੰਸਪੈਕਟਰ ਯਾਦਵਿੰਦਰ ਸਿੰਘ ਵੀ ਨਾਲ ਸਨ।ਰਾਜ ਕੁਮਾਰ ਹੰਸ ਨੇ ਕਿਹਾ ਕਿ ਕਮਿਸ਼ਨ ਵੱਲੋਂ ਇਸ ਘਟਨਾ ਨੂੰ ਬਹੁਤ ਗੰਭੀਰਤਾ ਨਾਲ ਲਿਆ ਅਤੇ ਉਹ ਅੱਜ ਇਸ ਘਟਨਾ ਦੀ ਜਾਂਚ ਕਰਨ ਲਈ ਆਏ ਹਨ।ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੋਸ਼ੀਆਂ ਦੇ ਹਥਿਆਰਾਂ ਦਾ ਲਾਇਸੈਂਸ ਰੱਦ ਕੀਤੇ ਜਾਣ ਅਤੇ ਦੋਸ਼ੀਆਂ ਨੂੰ ਤੁਰੰਤ ਗਿ੍ਰਫਤਾਰ ਕੀਤਾ ਜਾਵੇ। ਉਨ੍ਹਾਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਕੇ ਐਸ:ਸੀ ਐਕਟ ਤਹਿਤ ਮੁਕੱਦਮਾ ਵੀ ਦਰਜ ਕੀਤਾ ਜਾਵੇ।ਹੰਸ ਵੱਲੋਂ ਪੀੜਤ ਪਰਿਵਾਰ ਦਾ ਪੱਖ ਵੀ ਸੁਣਿਆ ਗਿਆ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ 6 ਅਗਸਤ ਤੱਕ ਨਿੱਜੀ ਤੌਰ ਤੇ ਪੇਸ਼ ਹੋ ਕੇ ਕਮਿਸ਼ਨ ਨੁੰੂ ਆਪਣੀ ਰਿਪੋਰਟ ਪੇਸ਼ ਕਰਨ। ਉਨ੍ਹਾਂ ਨੇ ਤਹਿਸੀਲਦਾਰ ਨੂੰ ਨਿਰਦੇਸ਼ ਦਿੱਤੇ ਕਿ ਇਕ ਮੈਡੀਕਲ ਬੋਰਡ ਦਾ ਗਠਨ ਵੀ ਕੀਤਾ ਜਾਵੇ, ਜੋ ਪੀੜਤ ਪਰਿਵਾਰਾਂ ਦੀ ਮੈਡੀਕਲ ਜਾਂਚ ਕਰਕੇ ਆਪਣੀ ਰਿਪੋਰਟ ਪੇਸ਼ ਕਰੇ।ਕਮਿਸ਼ਨ ਦੇ ਮੈਂਬਰਾਂ ਵੱਲੋਂ ਘਟਨਾ ਸਥਾਨ ਦਾ ਵੀ ਦੌਰਾ ਕੀਤਾ ਗਿਆ ਅਤੇ ਗੋਲੀਆਂ ਦੇ ਨਿਸ਼ਾਨ ਵੀ ਦੇਖੇ ਗਏ।
     ਹੰਸ ਨੇ ਪਿੰਡ ਵਾਸੀਆਂ ਦੀਆਂ ਹੋਰ ਮੁਸ਼ਕਲਾਂ ਨੂੰ ਵੀ ਸੁਣੀਆਂ ਅਤੇ ਮੌਕੇ `ਤੇ ਹੀ ਉਸ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਦੁਬਾਰਾ ਫਿਰ ਇਸ ਪਿੰਡ ਦਾ ਦੌਰਾ ਕੀਤਾ ਜਾਵੇਗਾ ਅਤੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਬਾਰੇ ਰਿਪੋਰਟ ਵੀ ਲਈ ਜਾਵੇਗੀ।ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਪੀੜਤ ਪਰਿਵਾਰ ਦੀ ਸੁਰੱਖਿਆਂ ਨੂੰ ਯਕੀਨੀ ਬਣਾਇਆ ਜਾਵੇ।ਦੂਜੀ ਧਿਰ ਵੱਲੋਂ ਵੀ ਕਮਿਸ਼ਨ ਸਾਹਮਣੇ ਆਪਣਾ ਪੱਖ ਰੱਖਿਆ ਗਿਆ, ਜਿਸ `ਤੇ ਹੰਸ ਨੇ ਕਿਹਾ ਕਿ ਕਿਸੇ ਦੇ ਵੀ ਖਿਲਾਫ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ।
     ਇਸ ਮੌਕੇ ਸੁਖਵਿੰਦਰ ਸਿੰਘ ਘੁੰਮਣ ਜਿਲ੍ਹਾ ਭਲਾਈ ਅਫਸਰ, ਨਛੱਤਰ ਨਾਥ ਸ਼ੇਰਗਿੱਲ ਚੇਅਰਮੈਨ ਸ੍ਰੀ ਗੁਰੂ ਗਿਆਨ ਨਾਥ ਵਾਲਮੀਕ ਧਰਮ ਸਮਾਜ, ਹਰਬਰਿੰਦਰ ਕੌਰ, ਸਤਨਾਮ ਸਿੰਘ ਗਿੱਲ ਪ੍ਰਧਾਨ ਘੱਟ ਗਿਣਤੀ ਲੋਕ ਭਲਾਈ ਸੰਸਥਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply