ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਸੂਬਾ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਪੰਜਾਬ ਸਰਕਾਰ ਵਲੌਂ ਪੈਨਸ਼ਨ ਸਕੀਮ ਤਹਿਤ ਸੂਬੇ ਦੇ ਬਜੁਰਗਾਂ, ਵਿਧਵਾਂਵਾਂ, ਨਿਆਸਰਿਤ ਬਚਿੱਆਂ ਅਤੇ ਅਪੰਗ ਵਿਅਕਤੀਆ ਨੂੰ ਆਰਥਿਕ ਸਹਾਇਤਾ ਦੇ ਰੂਪ ਵਿੱਚ ਪੈਨਸ਼ਨ ਮੁਹੱਇਆ ਕਰਵਾਈ ਜਾਂਦੀ ਹੈ।ਇਸ ਪੈਨਸ਼ਨ ਸਕੀਮ ਤਹਿਤ ਜ਼ਿਲ੍ਹੇ ਦੇ 148517 ਬਜੁਰਗਾਂ, ਵਿਧਵਾਂਵਾਂ, ਨਿਆਸਰਿਤ ਬਚਿਆਂ ਅਤੇ ਅਪੰਗ ਵਿਅਕਤੀਆਂ ਨੂੰ 750 ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਮਈ ਮਹੀਨੇ ਦੀ 11 ਕਰੋੜ 13 ਲੱਖ, 87 ਹਜਾਰ 750 ਰੁਪਏ ਪੈਨਸ਼ਨ ਮੁਹਈਆ ਕਰਵਾਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਜਿਲੇ੍ਹ ਵਿੱਚ ਬੁਢਾਪਾ ਪੈਨਸ਼ਨ ਦੇ 101943, ਵਿਧਵਾ 29009, ਆਸ਼ਰਿਤ 10992 ਅਤੇ ਅਪੰਗ 6573 ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਜੁਲਾਈ, 2019 ਤੱਕ ਇਹ ਪੈਨਸ਼ਨ ਦੀ ਰਾਸ਼ੀ ਲਾਭਪਾਤਰੀਆਂ ਦੇ ਖਾਤੇ ਵਿੱਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਜਿਲ੍ਹਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਅਫਸਰ ਸ੍ਰ ਨਰਿੰਦਰ ਸਿੰਘ ਪਨੂੰ ਨੇ ਦੱਸਿਆ ਕਿ ਜੇਕਰ ਕਿਸੇ ਲਾਭਪਾਤਰੀ ਨੂੰ ਪੈਨਸ਼ਨ ਨਾ ਪ੍ਰਾਪਤ ਹੋਣ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਉਨ੍ਹਾਂ ਦੇ ਦਫਤਰ ਨਾਲ ਸੰਪਰਕ ਕਰ ਸਕਦਾ ਹੈ।ਉਨ੍ਹਾਂ ਇਹ ਵੀ ਦਸਿਆ ਕਿ ਪੈਨਸਨਰਜ/ਲਾਭਪਾਤਰੀਆਂ ਦੀ ਸਹੂਲਤ ਲਈ ੳਨ੍ਹਾਂ ਦੇ ਦਫਤਰ ਵਿਖੇ ਇਕ ਵੱਖਰੇ ਕਮਰੇ ਵਿਚ ਇਕ ਕਰਮਚਾਰੀ ਦੀ ਡਿਊਟੀ ਲਗਾਈ ਗਈ ਹੈ ਜਿਥੇ ਕਿ ਪੈਨਸਨਰਜ/ਲਾਭਪਾਤਰੀਆਂ ਦੇ ਬੈਠਣ ਦਾ ਪੂਰਾ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਰਾਹੀਂ ਬਜ਼ੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਅੰਗਹੀਣ ਬੱਚਿਆਂ/ਵਿਅਕਤੀਆਂ ਨੂੰ ਪੈਨਸ਼ਨ/ਮਾਲੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ।ਉਨ੍ਹਾਂ ਇਹ ਵੀ ਦਸਿਆ ਕਿ ਨਵੀਂ ਪੈਨਸ਼ਨ ਲਗਾਉਣ ਲਈ ਫਾਰਮ ਸੁਵਿਧਾ ਕੇਂਦਰਾਂ ਅਤੇ ਬਾਲ ਵਿਕਾਸ ਤੇ ਪ੍ਰੋਜੈਕਟ ਦਫਤਰਾਂ ਵਿਚ ਉਪਲਬਧ ਹਨ ਲਾਭਪਾਤਰੀ ਸੁਵਿਧਾ ਕੇਂਦਰ ਵਿਚ ਹੀ ਫਾਰਮ ਭਰ ਕੇ ਆਂਲਾਈਨ ਕਰਵਾ ਸਕਦਾ ਹੈ ।ਇਸ ਤੋਂ ਇਲਾਵਾ ਲਾਭਪਾਤਰੀ ਨਵੀਂ ਪੈਨਸ਼ਨ ਲਗਾਉਣ ਲਈ ਆਫਲਾਈਨ ਫਾਰਮ ਵੀ ਜਮ੍ਹਾ ਕਰਵਾ ਸਕਦਾ ਹੈ ਜੋ ਕਿ ਸਬੰਧਤ ਸੀ.ਡੀ.ਪੀ.ਓ. ਦਫਤਰ ਵਿਖੇ ਜਮ੍ਹਾ ਕਰਵਾਇਆ ਜਾ ਸਕਦਾ ਹੈ ਸਬੰਧਤ ਸੀ.ਡੀ.ਪੀ.ਓ ਬਿਨੈਕਾਰ ਵੱਲੋਂ ਦਿੱਤਾ ਫਾਰਮ ਤੇ ਪੂਰਨ ਤੋਰ ਤੇ ਕਾਰਵਾਈ ਕਰਨ ਉਪਰੰਤ ਜਿਲ੍ਹਾ ਸਮਾਜਿਕ ਸੁਰਖਿਆ ਦਫਤਰ ਵਿਖੇ ਮਨਜ਼ੂਰੀ ਹਿੱਤ ਭੇਜਣਗੇ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media