ਦਿੱਲੀ, 6 ਅਗਸਤ (ਪੰਜਾਬ ਪੋਸਟ ਬਿਊਰੋ) – ਸਾਬਕਾ ਵਿਦੇਸ਼ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਸੁਸ਼ਮਾ ਸਵਰਾਜ ਦਦਾ ਦਿਹਾਂਤ ਹੋ ਗਿਆ ਹੈ। ਸੂਚਨਾਵਾਂ
ਅਨੁਸਾਰ ਉਨਾਂ ਨੂੰ ਦਿਲ ਦਾ ਦੌਰਾ ਪੈਣ ਉਪਰੰਤ ਦਿੱਲੀ ਦੇ ਏਮਜ਼ ਹਸਪਤਾਲ `ਚ ਦਾਖਲ ਕਰਵਾਇਆ ਗਿਆ ਸੀ।ਉਨਾਂ ਦਾ ਐਮਰਜੈਂਸੀ ਵਾਰਡ ਵਿੱਚ ਇਲਾਜ਼ ਚੱਲ ਰਿਹਾ ਸੀ।ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਸੀਨੀਅਰ ਭਾਜਪਾ ਆਗੂ ਤੇ ਕੇਂਦਰੀ ਮੰਤਰੀ ਏਮਜ਼ `ਚ ਪਹੁੰਚ ਰਹੇ ਹਨ, ਜਦਕਿ ਸਿਹਤ ਮੰਤਰੀ ਹਰਸ਼ ਵਰਧਨ, ਐਸ.ਅੇਸ ਆਹਲੂਵਾਲੀਆ ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਉਥੇ ਮੌਜੂਦ ਹਨ।ਸਰਕਾਰੀ ਐਲਾਨ ਅਜੇ ਨਹੀਂ ਹੋਇਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media