ਪਠਾਨਕੋਟ, 6 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਜ਼ਿਲੇ ਵਿਚਲੇ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਸਬੰਧੀ ਜਾਰੀ ਬਿਆਨ `ਚ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ (ਚੰਡੀਗੜ੍ਹ) ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2020 ਦੇ ਅਧਾਰ `ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤੋਂ ਪਹਿਲਾਂ 16 ਅਗਸਤ ਤੋਂ 30 ਸਤੰਬਰ, 2019 ਤੱਕ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਚਲਾਇਆ ਜਾਵੇਗਾ, ਜਿਸ ਤਹਿਤ 1 ਤੋਂ 30 ਸਤੰਬਰ, 2019 ਤੱਕ ਬੀ.ਐਲ.ਓ ਵੱਲੋਂ ਡੋਰ-ਟੂ-ਡੋਰ ਸਰਵੇ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਹ ਆਪਣੇ ਵੇਰਵਿਆਂ ਨੂੰ
“Voter Helpline ਮੋਬਾਇਲ ਐਪ “NVSP Portal” ਅਤੇ Common Service Centres (CSCs) `ਤੇ ਵੀ ਵੈਰੀਫਾਈ ਕਰਵਾ ਸਕਦੇ ਹਨ ਅਤੇ ਇਸ ਤੋਂ ਇਲਾਵਾ ਬੀ.ਐਲ.ਓ ਵਲੋਂਂ 1 ਤੋਂ 30 ਸਤੰਬਰ 2019 ਤੱਕ ਕਰਵਾਏ ਜਾਣ ਵਾਲੇ ਡੋਰ-ਟੂ-ਡੋਰ ਸਰਵੇ ਦੌਰਾਨ ਲੋੜੀਂਦੇ ਦਸਤਾਵੇਜ਼ (ਭਾਰਤੀ ਪਾਸਪੋੋਰਟ, ਡਰਾਇਵਿੰਗ ਲਾਇਸੈਂਸ, ਅਧਾਰ ਕਾਰਡ, ਰਾਸ਼ਨ ਕਾਰਡ, ਸਰਕਾਰੀ/ਅਰਧ ਸਰਕਾਰੀ ਕਰਮਚਾਰੀਆਂ ਨੂੰ ਜਾਰੀ ਆਈ.ਡੀ.ਕਾਰਡ, ਬੈਂਕ ਪਾਸ ਬੁੱਕ, ਕਿਸਾਨ ਪਹਿਚਾਣ ਪੱਤਰ) ਆਦਿ ਦਿਖਾ ਕੇ ਆਪਣੇ ਵੇੇਰਵਿਆਂ ਨੂੰ ਵੈਰੀਫਾਈ ਕਰਵਾਉਣ ਤਾਂ ਜੋ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਨੂੰ ਤਰੁੱਟੀ ਰਹਿਤ ਬਣਾਇਆ ਜਾ ਸਕੇ।ਇਸ ਤੋਂ ਇਲਾਵਾ ਡੋਰ-ਟੂ-ਡੋਰ ਸਰਵੇ ਦੌਰਾਨ ਬੀ.ਐਲ.ਓ ਵਲੋਂ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਰਹਿੰਦੇ ਵਿਅਕਤੀਆਂ, ਮਰ ਚੁੱਕੇ ਜਾਂ ਸ਼ਿਫਟ ਹੋ ਚੁੱਕੇ ਵੋਟਰਾਂ ਜਾਂ ਵੋਟਰ ਦੇ ਵੇਰਵਿਆਂ ਨੂੰ ਦਰੁਸਤੀਕਰਨ ਸਬੰਧੀ ਸੂਚਨਾ ਵੀ ਇਕੱਤਰ ਕੀਤੀ ਜਾਵੇਗੀ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …