ਅੰਮਿ੍ਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੱਜ ਵਿਸ਼ੇਸ਼ ਸਾਰੰਗਲ ਵਧੀਕ ਡਿਪਟੀ
ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ ਵਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮੇਲਿਆਂ ਦੇ ਨੋਡਲ ਅਫਸਰਾਂ ਨਾਲ 19 ਤੋਂ 30 ਸਤੰਬਰ ਤੱਕ ਲੱਗਣ ਵਾਲੇ ਮੇਲਿਆਂ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ।ਆਈ.ਟੀ.ਆਈ ਰਣਜੀਤ ਐਵੀਨਿਊ, ਆਈ.ਟੀ.ਆਈ ਲਪੋਕੇ, ਆਈ.ਟੀ.ਆਈ ਰਈਆ, ਆਈ.ਟੀ.ਆਈ ਅਜਨਾਲਾ, ਸਰਕਾਰੀ ਬਹੁਤਕਨੀਕੀ ਕਾਲਜ ਛੇਹਰਟਾ ਦੇ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਸਨ।
ਸਾਰੰਗਲ ਨੇ ਕਿਹਾ ਕਿ ਇਨ੍ਹਾਂ ਮੇਲਿਆਂ ਵਿੱਚ ਭਾਰੀ ਗਿਣਤੀ `ਚ ਪ੍ਰਾਰਥੀਆਂ ਤੇ 30 ਤੋ 40 ਕੰਪਨੀਆਂ ਦੇ ਨੁੰਮਾਇਦਿਆਂ ਵਲੋਂ ਸ਼ਿਰਕਤ ਕੀਤੀ ਜਾਵੇਗੀ।ਉਨ੍ਹਾਂ ਇਹ ਵੀ ਕਿਹਾ ਕਿ ਮੇਲਿਆਂ ਬਾਰੇ ਸਾਰੀ ਸੂਚਨਾ ਲੋਕਾਂ ਤੱਕ ਪਹੁੰਚਾਈ ਜਾਵੇ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media