Tuesday, July 21, 2026

ਬਾਬਾ ਬੱਧਨੀ ਕਲਾਂ ਦੇ ਗੁਰਮਤਿ ਸਮਾਗਮਾਂ ਦੀ ਸਮਾਪਤੀ ਮੌਕੇ ਭਾਈ ਗੁਰਇਕਬਾਲ ਸਿੰਘ ਨੇ ਲਾਈ ਕੀਰਤਨ ਦੀ ਝੜੀ

PPN21091404
ਭਾਈ ਗੁਰਇਕਬਾਲ ਸਿੰਘ ਅਤੇ ਪਰਮਜੀਤ ਸਿੰਘ ਖਾਲਸਾ ਨੂੰ ਸਨਮਾਨਿਤ ਕਰਦੇ ਹੋਏ ਬਾਬਾ ਜ਼ੋਰਾ ਸਿੰਘ ਬੱਧਨੀ ਕਲਾਂ ਵਾਲੇ ਨਾਲ ਅਮਰਬੀਰ ਸਿੰਘ ਢੋਟ, ਹਰਜੀਤ ਸਿੰਘ, ਬਲਵੰਤ ਸਿੰਘ ਦਾਰਜੀ ਅਤੇ ਹੋਰ।

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਪਟਾਕਾ ਮਾਰਕੀਟ ਜਹਾਜਗੜ੍ਹ ਵਿਖੇ ਚੱਲ ਰਹੇ ਨਾਨਕਸਰ ਅਨੰਦ ਈਸ਼ਵਰ ਦਰਬਾਰ ਬੱਧਨੀ ਕਲਾਂ ਵਾਲੇ ਬਾਬਾ ਜੋਰਾ ਸਿੰਘ ਜੀ ਵੱਲੋਂ ਸਜਾਏ ਗਏ ਗੁਰਮਤਿ ਸਮਾਗਮਾਂ ਵਿਚ ਅੱਜ ਸਮਾਗਮਾਂ ਦੀ ਸਮਾਪਤੀ ਦੇ ਮੌੌਕੇੇ ਤੇ ਬੀਬੀ ਕੋਲਾਂ ਜੀ ਭਲਾਈ ਕੇਂਦਰ ਦੇ ਮੁੱਖ ਸੇਵਾਦਾਰ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਨੇ ਆਪਣੇ ਮਨੋਹਰ ਕੀਰਤਨ ਰਾਹੀਂ ਦੂਰੋਂ ਦੂਰੋਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸੰਗਤਾਂ ਨੂੰ ਪ੍ਰਮਾਤਮਾਂ ਦੇ ਨਾਮ ਨਾਲ ਜੋੜਿਆ।ਇਸ ਮੌਕੇ ਉਚੇਚੇ ਤੌਰ ਤੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਖਾਲਸਾ ਨੇ ਦੀਵਾਨਾਂ ‘ਚ ਹਾਜ਼ਰੀ ਭਰਕੇੇ ਬਾਬਾ ਜੀ ਅਤੇ ਸੰੰਗਤਾਂ ਦੇ ਦਰਸ਼ਨ ਕੀਤੇ। ਇਸ ਮੌਕੇ ਭਾਈ ਗੁਰਇਕਬਾਲ ਸਿੰਘ ਜੀ ਨੇ ਕਿਹਾ ਕਿ ਇਹੋ ਜਿਹੇ ਸਮਾਗਮ ਸੰਗਤਾਂ ਨੂੰ ਪ੍ਰਮਾਤਮਾਂ ਨਾਲ ਜੋੜਦੇ ਹਨ। ਉਨ੍ਹਾਂ ਨੇ ਸੰਗਤਾਂ ਨੂੰ ਗੁਰੂ ਮਹਾਰਾਜ ਦੀ ਅਨਮੋਲ ਦਾਤ ਅੰੰਮ੍ਰਿਤ ਛੱਕਣ ਦੀ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤ ਵਿਚ ਬਹੁਤ ਸ਼ਕਤੀ ਹੈ ਅੰੰਮ੍ਰਿਤ ਛੱਕਣ ਵਾਲੇ ਨਾਲ ਪ੍ਰਮਾਤਮਾਂ ਖੁੱਦ ਅੰਗ-ਸੰਗ ਸਹਾਈ ਹੁੰਦਾ ਹੈ। ਇਸ ਮੌਕੇ ਸਮਾਗਮ ਵਿਚ ਬਾਬਾ ਜ਼ੋਰਾ ਸਿੰਘ ਜੀ ਬੱਧਨੀ ਕਲਾਂ ਵਾਲੇ, ਬਾਬਾ ਗੁਰਬਖਸ਼ ਸਿੰਘ, ਸਿੱਖ ਸਟੂਡੈਂਟਸ ਫੈਡਰੇਸਨ ਮਹਿਤਾ ਦੇ ਜਿਲਾ ਪ੍ਰਧਾਨ ਅਮਰਬੀਰ ਸਿੰਘ ਢੋਟ, ਮੁੱਖ ਸੇਵਾਦਾਰ ਬਲਵੰਤ ਸਿੰਘ ਦਾਰਜੀ ਅਤ ਸੇਵਾਦਾਰ ਹਰਜੀਤ ਸਿੰਘ ਨੇ ਭਾਈ ਗੁੁਰਇਕਬਾਲ ਸਿੰਘ ਅਤੇ ਪਰਮਜੀਤ ਸਿੰਘ ਖਾਲਸਾ ਨੂੰ ਗੁਰੂ ਮਹਾਰਾਜ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਸਮਾਗਮ ਵਿਚ ਬਾਬਾ ਕੁੁਲਵੰਤ ਸਿੰਘ ਖੁਰਮਨੀਆਂ, ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਜਥੇ. ਕੁਲਵੰਤ ਸਿੰਘ ਢੋਟ, ਹਰਪ੍ਰੀਤ ਸਿੰਘ ਵਿੱਕੀ, ਸੰਦੀਪ ਸਿੰਘ, ਬਲਵਿੰਦਰ ਸਿੰਘ, ਜਸਪਾਲ ਸਿੰਘ ਖਾਲਸਾ, ਗੁਪਿੰਦਰ ਸਿੰਘ ਠੇਕੇਦਾਰ, ਬਲਦੇਵ ਸਿੰਘ ਠੇਕੇਦਾਰ, ਹਰਜਿੰਦਰ ਸਿੰਘ, ਨਿਰਮਲ ਸਿੰਘ, ਲਖਵਿੰਦਰ ਸਿੰਘ ਠੇਕੇਦਾਰ, ਦਾਸ ਜੀ, ਇੰਦਰਜੀਤ ਸਿੰਘ ਸੁਲਤਾਨਵਿੰਡ, ਅਰਵਿੰਦਰ ਸਿੰਘ ਆਰਕੀਟੈਕਟ, ਰਜਿੰਦਰ ਸਿੰਘ ਰਾਜਾ, ਸੇਵਕ ਸਿੰਘ ਧੂੜਕੋਟ, ਜਸਵੰਤ ਸਿੰਘ ਲਾਟੀ, ਜਗਜੀਤ ਸਿੰਘ ਚੌਹਾਨ, ਸਮਰਪ੍ਰੀਤ ਸਿੰਘ ਸੰਨੀ, ਰਮਨਪ੍ਰੀਤ ਸਿੰਘ ਤੁੰਗ ਆਦਿ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply