Sunday, June 29, 2025
Breaking News

ਖਾਲਸਾ ਕਾਲਜ ਕੌਂਸਲ ਵੱਲੋਂ 550 ਸਾਲਾ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕੀਰਤਨ ਦਰਬਾਰ 2 ਨਵੰਬਰ ਨੂੰ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਚ PUNJ0708201910ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 2 ਨਵੰਬਰ ਨੂੰ ਕਾਲਜ ਕੈਂਪਸ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਫ਼ੈਸਲਾ ਅੱਜ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਇਕੱਤਰਤਾ ਜਿਸ ਦੀ ਪ੍ਰਧਾਨਗੀ ਕੌਂਸਲ ਦੇ ਰੈਕਟਰ ਲਖਬੀਰ ਸਿੰਘ ਲੋਧੀਨੰਗਲ ਕਰ ਰਹੇ ਸਨ ਮੌਕੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਉਪ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਲਿਆ। ਇਸ ਤੋਂ ਇਲਾਵਾ ਵਿੱਦਿਅਕ ਅਦਾਰਿਆਂ ਦੀ ਲੜੀ ਨੂੰ ਹੋਰ ਅਗਾਂਹ ਵਧਾਉਂਦਿਆਂ ਇਕ ਕਾਲਜ ਅੰਮ੍ਰਿਤਸਰ ਜ਼ਿਲ੍ਹੇ ਅਤੇ ਇਕ ਕਾਲਜ ਤੇ ਸਕੂਲ ਘੁੱਗ, ਜਲੰਧਰ ਵਿਖੇ ਖੋਲ੍ਹਣ ਦਾ ਇਤਿਹਾਸਕ ਐਲਾਨ ਕੀਤਾ ਗਿਆ।
               ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼ਤਾਬਦੀ ਦੇ ਰੂਪ ’ਚੋਂ ਉਚ ਪੱਧਰ ’ਤੇ ਉਲੀਕੇ ਗਏ ਪ੍ਰੋਗਰਾਮਾਂ ਤਹਿਤ 2 ਨਵੰਬਰ ਦਿਨ ਸ਼ਨੀਵਾਰ ਨੂੰ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਸ਼ਾਮ 6:00 ਤੋਂ ਰਾਤ 11:00 ਵਜੇ ਤੱਕ ਸਜਾਇਆ ਜਾਵੇਗਾ, ਜਿਸ ’ਚ ਪਾਕਿਸਤਾਨ ਦੇ ਕੀਰਤਨੀ ਜਥਿਆਂ ਤੋਂ ਇਲਾਵਾ ਪੰਥ ਦੇ ਮਹਾਨ ਰਾਗੀ, ਢਾਡੀ, ਕਥਾਵਾਚਕ ਅਤੇ ਬੀਬੀਆਂ ਦੇ ਕੀਰਤਨੀ ਜਥੇ ਕੀਰਤਨ ਅਤੇ ਵਿਚਾਰਾਂ ਰਾਹੀਂ ਹਾਜ਼ਰ ਸੰਗਤ ਨੂੰ ਗੁਰੂ ਜਸ ਰਾਹੀਂ ਨਿਹਾਲ ਕਰਨਗੇ।
          ਇਸ ਸਜਾਏ ਜਾ ਰਹੇ ਧਾਰਮਿਕ ਦੀਵਾਨ ਮੌਕੇ ਕਰੀਬ 10 ਹਜ਼ਾਰ ਤੋਂ ਵਧੇਰੇ ਸੰਗਤ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ, ਜਿਸ ’ਚ ਸਮੂਹ ਤਖ਼ਤਾਂ ਦੇ ਜਥੇਦਾਰ, ਕੇਂਦਰ ਸਰਕਾਰ ਦੇ ਮੰਤਰੀ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਬਿਹਾਰ ਦੇ ਮੁੱਖ ਮੰਤਰੀ, ਗਵਰਨਰ ਅਤੇ ਦੇਸ਼-ਵਿਦੇਸ਼ ਨੂੰ ਉਚ ਸਖਸ਼ੀਅਤਾਂ ਸੰਗਤ ਰੂਪ ’ਚ ਹਾਜ਼ਰੀ ਭਰਨਗੀਆਂ।
            ਛੀਨਾ ਨੇ ਕਿਹਾ ਕਿ ਉਕਤ ਪ੍ਰੋਗਰਾਮ ਮੌਕੇ ਖ਼ਾਲਸਾ ਮੈਨੇਜ਼ਮੈਂਟ ਵਲੋਂ ਸਿੱਖੀ ਦੇ ਪ੍ਰਸਾਰ ਅਤੇ ਪ੍ਰਚਾਰ ’ਚ ਅਹਿਮ ਯੋਗਦਾਨ ਪਾਉਣ ਵਾਲੀਆਂ ਨਾਮਵਰ ਸਖ਼ਸ਼ੀਅਤਾਂ ਨੂੰ ਵਿਸ਼ੇਸ਼ ਸਨਮਾਨ ਭੇਟ ਕਰਕੇ ਸਨਮਾਨਿਤ ਕੀਤਾ ਜਾਵੇਗਾ।ਇਸ ਮੌਕੇ ਕੌਂਸਲ ਦੇ ਮੈਂਬਰ ਗੁਰਮਹਿੰਦਰ ਸਿੰਘ, ਪਰਮਜੀਤ ਸਿੰਘ ਬੱਲ, ਗੁਰਪ੍ਰੀਤ ਸਿੰਘ, ਸ਼ਿਵਦੇਵ ਸਿੰਘ, ਉਪ ਕੁਲਪਤੀ ਡਾ. ਗੁਰਮੋਹਨ ਸਿੰਘ ਵਾਲੀਆ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਪ੍ਰਿੰਸੀਪਲ ਡਾ. ਜਸਪਾਲ ਸਿੰਘ, ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਪ੍ਰਿੰਸੀਪਲ ਡਾ. ਐਚ. ਬੀ. ਸਿੰਘ, ਪ੍ਰਿੰਸੀਪਲ ਨਾਨਕ ਸਿੰਘ, ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ, ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਪ੍ਰਿੰਸੀਪਲ ਕਮਲਜੀਤ ਕੌਰ ਆਦਿ ਮੌਜ਼ੂਦ ਸਨ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …

Leave a Reply