ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਸਤਵੀਂ ਲਹਿਰ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਛੇਵਾਂ ਅਰਦਾਸ ਸਮਾਗਮ 10 ਅਗਸਤ ਦਿਨ ਸ਼ਨੀਵਾਰ ਨੂੰ ਸ਼ਾਮ 7.00 ਵਜੇ ਤੋਂ ਦੇਰ ਰਾਤ ਤੱਕ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਤਰਨ ਤਾਰਨ ਰੋਡ ਵਿਖੇ ਹੋਵੇਗਾ।ਭਾਈ ਸਾਹਿਬ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ `ਤੇ ਸੰਤ ਬਾਬਾ ਸੁਖਦੇਵ ਸਿੰਘ ਭੁਚੋ ਸਾਹਿਬ ਵਾਲੇ, ਬਾਬਾ ਗੁਰਮੇਲ ਸਿੰਘ ਨਾਨਕਸਰ ਕਲੇਰਾਂ ਵੱਲੇ, ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲੇ, ਮਾਤਾ ਵਿਪਨਪ੍ਰੀਤ ਕੌਰ ਲੁਧਿਆਣੇ ਵਾਲੇ, ਗਿਆਨੀ ਵਿਸ਼ਾਲ ਸਿੰਘ ਕਥਾਵਾਚਕ ਅਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਸਮੂੰਹ ਜੱਥਿਆਂ ਤੋਂ ਇਲਾਵਾ ਉਹ ਆਪ (ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ) ਕਥਾ ਕੀਰਤਨ ਦੀਆਂ ਹਾਜਰੀਆਂ ਭਰਨਗੇ।
ਭਾਈ ਸਾਹਿਬ ਜੀ ਨੇ ਦੱਸਿਆ ਕਿ ਸਮਾਗਮ ਦੀ ਸਮਾਪਤੀ ਉਪਰੰਤ 550 ਸਾਲ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਨਾਲ ਸੱਤਵੀਂ ਲਹਿਰ ਨੂੰ ਸਮਰਪਿਤ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਕੀਤੇ ਸ੍ਰੀ ਜਪੁਜੀ ਸਾਹਿਬ, ਗੁਰਮੰਤਰ (ਵਾਹਿਗੁਰੂ ਜਾਪ), ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੇ ਕੀਤੇ ਜਪ-ਤਪ ਦੀ ਅਰਦਾਸ ਹੋਵੇਗੀ।ਭਾਈ ਸਾਹਿਬ ਨੇ ਦੱਸਿਆ ਕਿ ਛੇਵੇ ਅਰਦਾਸ ਸਮਾਗਮ ਨੂੰ ਸਮਰਪਿਤ 8 ਅਤੇ 9 ਅਗਸਤ ਨੂੰ ਭਲਾਈ ਕੇਂਦਰ ਵਿਖੇ ਦੁਪਹਿਰ 2.00 ਵਜੇ ਤੋਂ ਸ਼ਾਮ 7.00 ਵਜੇ ਤੱਕ ਵਿਸ਼ੇਸ਼ ਜਪ-ਤਪ ਦੇ ਸਮਾਗਮ ਹੋਏ ਹਨ।ਇਹਨਾਂ ਸਮਾਗਮਾਂ ਵਿੱਚ ਹੋਰ ਜੱਥਿਆਂ ਤੋਂ ਇਲਾਵਾ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਦੀਆਂ ਅੰਮ੍ਰਿਤ ਮਈ ਵਰਖਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਸਾਹਿਬ ਨੇ ਸੰਗਤਾਂ ਨੂੰ ਜਪ-ਤਪ ਦੀ ਗਿਣਤੀ 10 ਅਗਸਤ ਸ਼ਾਮ 5.00 ਵਜੇ ਤੱਕ ਲਿਖਵਾਉਣ ਅਤੇ ਇਹਨਾਂ ਸਾਰੇ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਬੇਨਤੀ ਕੀਤੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …