Tuesday, November 24, 2026

ਧਾਰਾ 370 ਹਟਾ ਕੇ ਮੋਦੀ ਸਰਕਾਰ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਹੋਰ ਮਜ਼ਬੂਤ ਕੀਤਾ – ਛੀਨਾ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪਿੰਡ ਥੋਬਾ ਅਜਨਾਲਾ PUNJ0908201903ਤਹਿਸੀਲ ਵਿਖੇ ਭਾਜਪਾ ਵਰਕਰਾਂ ਦੀ ਮੀਟਿੰਗ ਕਿਹਾ ਕਿ ਮੋਦੀ ਸਰਕਾਰ ਨੇ ਜੰਮੂ ਕਸ਼ਮੀਰ ’ਚ ਧਾਰਾ 370 ਹਟਾ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਹੋਰ ਮਜ਼ਬੂਤ ਕੀਤਾ ਹੈ।ਉਨ੍ਹਾਂ ਕਿਹਾ ਕਿ ਭਾਰਤ ਇਕ ਹੈ, ਪਰ ਫ਼ਿਰ ਵੀ ਜੋ ਕਾਨੂੰਨ ਬਾਕੀ ਹਿੱਸਿਆਂ ’ਚ ਲਾਗੂ ਹੁੰਦੇ ਸਨ ਕਸ਼ਮੀਰ ’ਚ ਉਨ੍ਹਾਂ ਦੀ ਕੋਈ ਹੋਂਦ ਨਹੀਂ ਸੀਪਰ ਹੁਣ ਇਸ ਧਾਰਾ ਦੇ ਖ਼ਤਮ ਹੋਣ ਨਾਲ ਸਮੂਹ ਭਾਰਤ ਇਕਜੁੱਟ ਹੋ ਗਿਆ ਹੈ।
    ਛੀਨਾ ਨੇ ਕਿਹਾ ਕਿ 72 ਸਾਲ ਪਹਿਲਾਂ ਜੋ ਗ਼ਲਤੀ ਦੇਸ਼ ਦੇ ਲੀਡਰਾਂ ਨੇ ਕੀਤੀ ਸੀ, ਉਸ ਨੂੰ ਮੋਦੀ ਨੇ ਇੱਕ ਝਟਕੇ ਨਾਲ ਦਰੁਸਤ ਕਰਦਿਆਂ ਇਤਿਹਾਸ ਸਿਰਜਿਆ ਹੈ।ਉਨ੍ਹਾਂ ਕਿਹਾ ਕਿ ਕਸ਼ਮੀਰ ਦੇ ਲੋਕ ਹੁਣ ਹਰ ਆਮ ਭਾਰਤੀ ਨਾਗਰਿਕ ਵਾਂਗ ਉਨ੍ਹਾਂ ਸਾਰੀਆਂ ਸਹੂਲਤਾਂ ਦਾ ਲਾਭ ਉਠਾ ਸਕਣਗੇ, ਜਿਹੜੀਆਂ ਉਨ੍ਹਾਂ ਨੂੰ ਪਹਿਲਾਂ ਮੁਹੱਈਆ ਨਹੀਂ ਸੀ ਹੋਈਆਂ।ਉਨ੍ਹਾਂ ਕਿਹਾ ਕਿ ਭਾਰਤ ਇਕ ਵਿਸ਼ਾਲ ਸੋਚ ਅਤੇ ਮਜ਼ਬੂਤ ਇਰਾਦੇ ਨਾਲ ਦੁਨੀਆ ਦੇ ਨਕਸ਼ੇ ’ਤੇ ਉਭਰ ਕੇ ਸਾਹਮਣੇ ਆ ਰਿਹਾ ਹੈ ਅਤੇ ਇਸ ਦਾ ਬਿਗਲ ਪੂਰੀ ਦੁਨੀਆ ’ਚ ਪ੍ਰਤੱਖ ਹੋਇਆ ਹੈ।
    ਪਾਰਟੀ ਦੇ ਵਰਕਰਾਂ ਅਤੇ ਸਥਾਨਕ ਲੀਡਰਾਂ ਨਾਲ ਵਿਚਾਰ ਸਾਂਝੇ ਕਰਦਿਆਂ ਛੀਨਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ‘ਆਯੂਸ਼ਮਾਨ ਭਾਰਤ ਯੋਜਨਾ’ ਦਾ ਲਾਭ ਹਰ ਵਰਗ ਨੂੰ ਮਿਲ ਰਿਹਾ ਹੈ।ਉਨ੍ਹਾਂ ਨੇ ਸੂਬੇ ਦੀ ਕੈਪਟਨ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਅਣਗਹਿਲੀ ਦਾ ਨਤੀਜਾ ਹੈ ਕਿ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਦੀ ਹਾਲਤ ਬਹੁਤ ਹੀ ਤਰਸਯੋਗ ਹੈ ਅਤੇ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਸਬੰਧੀ ਵਾਂਝੇ ਹਨ।ਉਨ੍ਹਾਂ ਕਿਹਾ ਕਿ ਸੂਬੇ ਵਿਚ ਸਿਹਤ, ਵਿਕਾਸ ਅਤੇ ਆਰਥਿਕ ਖੁਸ਼ਹਾਲੀ ਨੂੰ ਚਲਾਉਣ ਲਈ ਸਿਹਤ ਖੇਤਰ ਦੀ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply