ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ 15
ਅਗਸਤ, 2019 ਨੂੰ ਅਜਾਦੀ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਪ੍ਰੋ. ਸੰਧੂ 15 ਅਗਸਤ ਨੂੰ ਯੂਨੀਵਰਸਿਟੀ ਗੈਸਟ ਹਾਊਸ ਦੇ ਲਾਅਨ ਵਿਚ ਸਵੇਰੇ 8.00 ਵਜੇ ਝੰਡਾ ਲਹਿਰਾਉਣਗੇ ਅਤੇ ਅਧਿਆਪਕਾਂ, ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਬੋਧਨ ਕਰਨਗੇ।ਇਸ ਮੌਕੇ ਯੂਨੀਵਰਸਿਟੀ ਦੇ ਵਿਦਿਆਰਥੀ ਰਾਸ਼ਟਰੀ ਗੀਤ ਅਤੇ ਦੇਸ਼-ਭਗਤੀ ਦੇ ਗੀਤ ਪੇਸ਼ ਕਰਨਗੇ।
Check Also
ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ
ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …
Punjab Post Daily Online Newspaper & Print Media