ਸਰਕਾਰੀ ਹਸਪਤਾਲ ਤੇ ਪਿੰਡ ਵਿੱਚ ਪੌਦੇ ਵੀ ਲਗਾਏ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਵਿਖੇ ਫਤਾਹਪੁਰ ਸਿਥਿਤ ਸਰਕਾਰੀ
ਹਸਪਤਾਲ ਦਾ ਦੌਰਾ ਕੀਤਾ ਗਿਆ ਅਤੇ ਹਸਪਤਾਲ ਨੂੰ ਵਿਕਾਸ ਦੇ ਕੰਮਾਂ ਲਈ ਆਪਣੇ ਅਖਤਿਆਰੀ ਫੰਡ ਵਿੱਚੋਂ 2 ਲੱਖ ਰੁਪਏ ਦਾ ਚੈਕ ਵੀ ਭੇਂਟ ਕੀਤਾ।
ਸੋਨੀ ਨੇ ਕਿਹਾ ਕਿ ਫਤਾਹਪੁਰ ਦੇ ਸਰਕਾਰੀ ਹਸਪਤਾਲ ਵਿਖੇ ਗਰੀਬ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਇਸ ਹਸਪਤਾਲ ਨਾਲ ਆਲੇ ਦੁਆਲੇ ਦੇ ਪਿੰਡਾਂ ਨੂੰ ਵੀ ਕਾਫੀ ਫਾਇਦਾ ਹੈ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦੀਆਂ ਸਾਰੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕੀਤਾ ਜਾਵੇਗਾ। ਸੋਨੀ ਨੇ ਸਿਵਲ ਸਰਜਨ ਨੂੰ ਕਿਹਾ ਕਿ ਹਸਪਤਾਲ ਦੇ ਐਕਸਰੇ ਰੂਮ ਦੀ ਜੋ ਮੁਰੰਮਤ ਰਹਿੰਦੀ ਹੈ ਨੂੰ ਤੁਰੰਤ ਪੂਰਾ ਕਰਵਾਇਆ ਜਾਵੇ।ਉਨ੍ਹਾਂ ਕਿਹਾ ਕਿ ਇਸ ਰੂਮ ਦੀ ਮੁਰੰਮਤ ਲਈ ਫੰਡ ਵੀ ਦਿੱਤੇ ਜਾਣਗੇ।ਸੋਨੀ ਨੇ ਕਿਹਾ ਕਿ ਹਸਪਤਾਲ ਦੀਆਂ ਜੋ ਵੀ ਜਰੂਰਤਾਂ ਹਨ ਉਨ੍ਹਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣ।
ਸੋਨੀ ਵੱਲੋਂ ਮਾਂ ਦੁਰਗਾ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਹਸਪਤਾਲ ਵਿਖੇ ਅਤੇ ਆਲੇ ਦੁਆਲੇ 150 ਪੌਦੇ ਵੀ ਲਗਾਏ ਗਏ।ਸੋਨੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਹਰੇਕ ਪਿੰਡ ਵਿੱਚ 550 ਪੌਦੇ ਲਗਾਏ ਜਾ ਰਹੇ ਹਨ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਦੇ ਆਲੇ ਦੁਆਲੇ ਖਾਲੀ ਥਾਵਾਂ ਤੇ ਪੌਦੇ ਜਰੂਰ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਵੀ ਕਰਨ।
ਇਸ ਮੌਕੇ ਡਾ: ਹਰਦੀਪ ਸਿੰਘ ਸਿਵਲ ਸਰਜਨ, ਵਿਕਾਸ ਸੋਨੀ ਕੌਂਸਲਰ, ਡਾ: ਮਦਨ ਮੋਹਨ ਮਲੇਰੀਆ ਅਫਸਰ, ਡਾ: ਹਰਦੀਪ ਕੌਰ ਮੈਡੀਕਲ ਅਫਸਰ, ਕਰਤਾਰ ਸਿੰਘ ਫੌਜੀ, ਲਖਵਿੰਦਰ ਸਿੰਘ, ਨਿਸ਼ਾਨ ਸਿੰਘ, ਰੋਬਿਨ ਸਮਰਾ, ਬਿੱਟੂ ਬਾਜਵਾ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜਰ ਸਨ।
Check Also
ਸਾਹਿਲਦੀਪ ਨੇ ਏਸ਼ੀਆ ਪੈਸਿਫਿਕ ਡੈਫ ਜੂਡੋ ਚੈਂਪੀਅਨਸ਼ਿਪ ‘ਚ ਜਿੱਤਿਆ ਸੋਨੇ ਦਾ ਤਗਮਾ
ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ) – ਭਗਤ ਪੂਰਨ ਸਿੰਘ ਸਕੂਲ ਫਾਰ ਦ ਡੈਫ ਦਾ ਹੋਣਹਾਰ …
Punjab Post Daily Online Newspaper & Print Media