Monday, November 23, 2026

ਡੀ.ਏ.ਵੀ ਪਬਲਿਕ ਸਕੂਲ ਨੇ `ਭਾਰਤ ਛੱਡੋ ਅੰਦੋਲਨ` ਦੀ ਵਰ੍ਹੇਗੰਢ ਮਨਾਈ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ `ਭਾਰਤ ਛੱਡੋ ਅੰਦੋਲਨ` ਦੀ 77ਵੀਂ ਵਰ੍ਹੇਗੰਢ PUNJ0908201916ਮਨਾਈ।ਇਹ ਅੰਦੋਲਨ ਭਾਰਤ ਦੀ ਅਜ਼ਾਦੀ ਲਈ ਅੰਗਰੇਜ਼ੀ ਵਿਰੁੱਧ ਮਹਾਤਮਾ ਗਾਂਧੀ ਵਲੋਂ ਚਲਾਇਆ ਗਿਆ ਸੀ।ਉਹਨਾਂ ਲੋਕਾਂ ਨੂੰ ਇੱਕ ਸੁਤੰਤਰ ਰਾਸ਼ਟਰ ਵਾਂਗ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਦਾ ਮੰਤਰ `ਜੀਓ ਤੇ ਜਿਊਣ ਦਿਓ` ਭਾਰਤੀ ਲੋਕਾਂ ਦੇ ਦਿਲਾਂ ਵਿੱਚ ਵੱਸ ਗਿਆ ਹੈ।ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਿਤਾ ਅਤੇ ਅਜ਼ਾਦੀ ਦੇ ਪਰਵਾਨਿਆਂ ਨੂੰ ਸ਼ਰਧਾਂਜਲੀ ਦਿੱਤੀ।ਉਹਨਾਂ ਨੇ ਦੇਸ਼ ਭਗਤੀ ਦੇ ਗੀਤ ਅਤੇ ਕਵਿਤਾਵਾਂ ਪੜੀਆਂ।
    ਪੰਜਾਬ ਜੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਦੇ ਇਹਨਾਂ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਹਮੇਸ਼ਾਂ ਸਮਾਜ ਦੇ ਭਲੇ ਲਈ ਕੰਮ ਕਰਦੇ ਰਹਿਣਾ ਚਾਹੀਦਾ ਹੈ।     
    ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਕਿਹਾ ਕਿ ਅਜ਼ਾਦੀ ਹਮੇਸ਼ਾਂ ਕਰਤਵਾਂ ਅਤੇ ਜਿੰਮੇਵਾਰੀਆਂ ਨਾਲ ਪ੍ਰਾਪਤ ਹੁੰਦੀ ਹੈ। ਜੇ ਅਸੀਂ ਕੁੱਝ ਪ੍ਰਾਪਤ ਕਰਨਾ ਚਾਹੰੁਦੇ ਹਾਂ ਤਾਂ ਸਾਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply