ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) -ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਮਨਾਇਆ ਜਾਵੇਗਾ ਅਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਸੁਖਬਿੰਦਰ ਸਿੰਘ ਸਰਕਾਰੀਆ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਹੋਣਗੇ। ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੱਸਿਆ ਕਿ ਸਮਗਾਮ ਦੌਰਾਨ ਸਕੂਲੀ ਬੱਚਿਆਂ ਨੂੰ ਸ਼ਹੀਦ ਮਦਨ ਲਾਲ ਢੀਂਗਰਾ ਜੀ ਦੀ ਜੀਵਨੀ `ਤੇ ਅਧਾਰਿਤ ਨਾਟਕ ਵੀ ਦਿਖਾਇਆ ਜਾਵੇਗਾ ਅਤੇ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਵੀ ਪੇਸ਼ ਕੀਤੇ ਜਾਣਗੇ।ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਵਿਕਾਸ ਹੀਰਾ ਐਸ.ਡੀ.ਐਮ ਅੰਮਿ੍ਰਤਸਰ-1, ਸ੍ਰੀਮਤੀ ਅਨੂਪ੍ਰੀਤ ਕੌਰ ਸਹਾਇਕ ਕਮਿਸ਼ਨਰ ਜਨਰਲ, ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ, ਮਨਦੀਪ ਸਿੰਘ ਐਸੀਅਨ ਪੀ.ਐਸ.ਪੀ.ਸੀ.ਐਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media