ਸਕੱਤਰ ਆਰ.ਟੀ.ਏ ਨੇ ਕੀਤੀ ਵਾਹਨਾਂ ਦੀ ਅਚਨਚੇਤ ਚੈਕਿੰਗ
ਲੌਂਗੋਵਾਲ, 10 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਟੇਜ਼ ਕੈਰਿਜ਼ ਅਧੀਨ ਪ੍ਰਾਈਵੇਟ ਉਪਰੇਟਰਾਂ ਦੀਆਂ ਬੱਸਾਂ ਦੇ ਦਸਤਾਵੇਜ਼ ਦੀ ਸੰਗਰੂਰ ਵਿਖੇ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਕਰਨਬੀਰ ਸਿੰਘ ਛੀਨਾ ਨੇ ਅਚਨਚੇਤ ਜਾਂਚ (ਚੈਕਿੰਗ) ਕੀਤੀ।ਛੀਨਾ ਨੇ ਦੱਸਿਆ ਕਿ ਵੱਖ-ਵੱਖ ਪ੍ਰਾਈਵੇਟ ਬੱਸਾਂ ਦੀ ਜਾਂਚ (ਚੈਕਿੰਗ) ਦੌਰਾਨ ਸੰਗਰੂਰ ਵਿਖੇ 6 ਬੱਸਾਂ ਦੇ ਦਸਤਾਵੇਜ਼ਾਂ ਅਤੇ ਟੈਕਸ ਨਾ ਭਰਨ ਦੀ ਘਾਟ ਮਿਲਣ `ਤੇ ਚਾਲਾਨ ਕੀਤੇ ਗਏ ਅਤੇ ਮੋਟਰ ਵਹੀਕਲ ਐਕਟ 207 ਤਹਿਤ ਪੀ.ਆਰ.ਟੀ.ਸੀ ਵਰਕਸ਼ਾਪ ਨੇੜੇ ਬੱਸ ਸਟੈਂਡ ਸੰਗਰੂਰ ਵਿਖੇ ਬੰਦ ਕੀਤੀਆ ਗਈਆਂ।
ਕਰਨਬੀਰ ਸਿੰਘ ਛੀਨਾ ਨੇ ਦੱਸਿਆ ਕਿ ਬੰਦ ਕੀਤੀਆ ਪ੍ਰਾਈਵੇਟ ਬੱਸਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੁਰਮਾਨਾ ਵਸੂਲ ਕੇ ਛੱਡਿਆ ਜਾਵੇਗਾ, ਤਾਂ ਕਿ ਭਵਿੱਖ ਅੰਦਰ ਕੋਈ ਵੀ ਵਾਹਨ ਚਾਲਕ ਆਵਾਜਾਈ ਨਿਯਮਾਂ ਦੀ ਉਲੰਘਣਾ ਨਾ ਕਰੇ।ਉਨ੍ਹਾਂ ਦੱਸਿਆ ਕਿ ਆਵਾਜਾਈ ਨਿਯਮਾਂ ਨੂੰ ਪਾਰਦਰਸ਼ੀ ਬਣਾਉਣ ਲਈ ਦਸਤਾਵੇਜ਼ ਦੀ ਜਾਂਚ, ਬੱਸ ਡਰਾਈਵਰ ਅਤੇ ਕੰਡਕਟਰ ਦਾ ਲਾਇੰਸਸ ਦੀ ਅਚਨਚੇਤ ਜਾਂਚ ਕੀਤੀ ਜਾਵੇਗੀ।
ਉਨ੍ਹਾਂ ਬੱਸਾਂ, ਕਾਰਾਂ ਟਰੱਕ ਉਪਰੇਟਰਾਂ ਦੇ ਮਾਲਕਾਂ ਨੂੰ ਆਪਣੇ ਵਾਹਨਾਂ ਦੇ ਦਸਤਾਵੇਜ਼ ਪੂਰੇ ਰੱਖਣ ਦੀ ਅਪੀਲ ਕੀਤੀ।ਉਨ੍ਹਾਂ ਸਮੂਹ ਵਾਹਨ ਚਾਲਕਾਂ ਨੂੰ ਨਸ਼ਾ ਨਾ ਕਰਕੇ ਵਾਹਨ ਚਲਾਉਣ ਲਈ ਨਿਰਦੇਸ਼ ਜਾਰੀ ਕੀਤੇ, ਤਾਂ ਜੋ ਵਾਹਨ ਚਲਾਉਂਦੇ ਸਮੇਂ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਉਨ੍ਹਾਂ ਜ਼ਿਲੇ ਦੇ ਸਮੂਹ ਸਕੂਲੀ ਵਾਹਨਾਂ ਦੇ ਮਾਲਕਾਂ ਨੂੰ ਆਪਣੇ ਵਾਹਨਾਂ ਦੇ ਦਸਤਾਵੇਜ਼ ਪੂਰੇ ਰੱਖਣ ਦੀ ਆਦੇਸ਼ ਜਾਰੀ ਕੀਤੇ।ਉਨ੍ਹਾਂ ਕਿਹਾ ਕਿ ਅਧੂਰੇ ਦਸਤਾਵੇਜ਼ ਹੋਣ ਜਾਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ
ਵਾਹਨ ਚਾਲਕਾਂ ਨੂੰ ਕਿਸੇ ਕੀਮਤ `ਤੇ ਬਖਸ਼ਿਆ ਨਹੀ ਜਾਵੇਗਾ।
Punjab Post Daily Online Newspaper & Print Media