Monday, April 27, 2026

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮੀਂਹ ਨਾਲ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ

PPNJ1008201814ਲੌਂਗੋਵਾਲ, 10 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿੰਗ ਵਿਚ ਬਾਰਿਸ਼ਾਂ ਨਾਲ ਹੋਏ ਖੇਤੀ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ।ਮੀਟਿੰਗ ਦੌਰਾਨ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਸਰਕਾਰ ਵਲੋਂ ਚੋਣਾਂ ਮੌਕੇ ਕੀਤੇ ਗਏ ਕਰਜ਼ਾ ਮੁਆਫ਼ੀ ਦੇ ਵਾਅਦੇ `ਤੇ ਪੂਰੇ ਨਾ ਉਤਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਰਕਾਰ ਨੂੰ ਮੋਟਰਾਂ ਦੀ ਸਬਸਿਡੀ ਬੰਦ ਕਰਨ `ਤੇ ਤਕੜੇ ਸੰਘਰਸ਼ ਦਾ ਸਾਹਮਣਾ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ।ਕਿਸਾਨ ਆਗੂਆਂ ਨੇ ਆਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਹੋ ਰਹੇ ਹਾਦਸਿਆਂ ਦਾ ਤੁਰੰਤ ਹੱਲ ਲੱਭਣ ਲੲ ਿਕਿਹਾ।ਹਾਜ਼ਰ ਕਿਸਾਨਾਂ ਨੂੰ ਵੱਧ ਤੋਂ ਵੱਧ ਦਰੱਖਤ ਲਾਉਣ ਅਤੇ ਪਾਣੀ ਨੂੰ ਜ਼ਮੀਨ ਵਿਚ ਰੀਚਾਰਜ਼ ਕਰਨ ਦੀ ਅਪੀਲ ਕਰਨ ਦੇ ਨਾਲ-ਨਾਲ ਸਰਕਾਰ ਤੋਂ ਮੰਗ ਕੀਤੀ ਗਈ ਕਿ ਇਕ ਪਿੰਡ ਵਿਚ ਸਰਕਾਰ 8-10 ਰੀਚਾਰਜ਼ ਬੋਰ ਕਰਵਾਏ, ਜਿਸ ਵਿਚ ਕਿਸਾਨ ਵਾਧੂ ਪਾਣੀ ਪਾ ਸਕਣ।ਸਵਾਮੀਨਾਥਨ ਰਿਪੋਰਟ ਤੁਰੰਤ ਲਾਗੂ ਕਰਨ ਅਤੇ ਫ਼ਸਲਾਂ ਦੇ ਨਾਲ ਨਾਲ ਸਬਜ਼ੀਆਂ ਦੇ ਵਾਜ਼ਬ ਭਾਅ `ਤੇ ਖਰੀਦ ਦੇ ਪ੍ਰਬੰਧ ਕਰਨ ਲਈ ਕਿਹਾ ਗਿਆ।
ਇਸ ਮੌਕੇ ਸੂਬਾ ਜਰਨਲ ਸਕੱਤਰ ਬੋਘ ਸਿੰਘ ਮਾਨਸਾ, ਸੂਬਾ ਮੀਤ ਪ੍ਰਧਾਨ ਕਾਕਾ ਸਿੰਘ ਕੋਟੜਾ, ਸੂਬਾ ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ, ਸੂਬਾ ਆਗੂ ਜਸਵੀਰ ਸਿੰਘ ਸਿੱਧੂਪੁਰ, ਪਟਿਆਲਾ ਜਿਲ੍ਹਾ ਦੇ ਪ੍ਰਧਾਨ ਗੁਰਬਖਸ਼ ਸਿੰਘ ਬਲਬੇੜਾ, ਗੁਰਮੀਤ ਸਿੰਘ ਰੁੜਕੀ ਜਿਲ੍ਹਾ ਪ੍ਰਧਾਨ ਫਤਿਹਗੜ੍ਹ, ਬਲਦੇਵ ਸਿੰਘ ਸੰਦੋਹਾਂ ਜਿਲ੍ਹਾ ਪ੍ਰਧਾਨ ਬਠਿੰਡਾ, ਸੁਰਿੰਦਰ ਸਿੰਘ ਫਤਿਹਗੜ੍ਹ, ਸੂਬਾ ਮੀਤ ਪ੍ਰਧਾਨ ਮਲੂਕ ਸਿੰਘ ਹੀਰਕੇ, ਊਦੇ ਸਿੰਘ ਘੜਿਆਣਾ ਜਿਲ੍ਹਾ ਪ੍ਰਧਾਨ ਫਾਜਿਲਕਾ, ਨਿਰਮਲ ਸਿੰਘ ਜੱਸੇਆਣਾ ਜਿਲ੍ਹਾ ਜਰਨਲ ਸਕੱਤਰ ਮੁਕਤਸਰ ਸਾਹਿਬ, ਉਗਰ ਸਿੰਘ ਮਾਨਸਾ ਆਦਿ ਆਗੂ ਹਾਜ਼ਰ ਸਨ।
   
 

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply