Thursday, June 11, 2026

ਆਰ.ਟੀ.ਆਈ ਸੋਧ ਬਿੱਲ ਦੀ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਵਲੋਂ ਨਿਖੇਧੀ

ਸਮਰਾਲਾ, 11 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਮਾਸਿਕ ਮੀਟਿੰਗ ਜੰਗ ਸਿੰਘ ਭੰਗਲਾਂ ਸੀਨੀਅਰ ਮੀਤ Bribeਪ੍ਰਧਾਨ ਦੀ ਪ੍ਰਧਾਨਗੀ ਹੇਠ ਫਰੰਟ ਦੇ ਦਫਤਰ ਪੂਡਾ ਕੰਪਲੈਕਸ ਵਿਖੇ ਕੀਤੀ ਗਈ। ਮੀਟਿੰਗ ਵਿੱਚ ਖਮਾਣੋਂ ਅਤੇ ਮਾਛੀਵਾੜਾ ਇਕਾਈਆਂ ਨੇ ਹਿੱਸਾ ਲਿਆ। ਸਭ ਤੋਂ ਪਹਿਲਾਂ ਮੀਟਿੰਗ ਵਿੱਚ ਫਰੰਟ ਵਲੋਂ ਪਿਛਲੇ ਮਹੀਨੇ ਨਿਪਟਾਏ ਗਏ ਕੇਸਾਂ ਬਾਰੇ ਦੱਸਿਆ ਗਿਆ। ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਕੈਪਟਨ ਮਹਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਤੰਤਰੀ ਨੂੰ ਖਤਮ ਕਰਨ ਜਾ ਰਹੀ ਹੈ, ਜਿਸ ਦੇ ਨਤੀਜੇ ਕਾਫੀ ਭਿਆਨਕ ਨਿਕਲਣਗੇ।ਸਵਰਨ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤ ਵਾਂਗੂੰ ਵਿਦੇਸ਼ਾਂ ਵਿੱਚ ਵੀ ਲੁਟੇਰੇ ਲੋਕਾਂ ਨੂੰ ਭਰਮਾ ਕੇ ਲੁੱਟ ਰਹੇ ਹਨ। ਅੱਜ ਭਾਰਤ ਵਿੱਚ ਹੀ ਨਹੀਂ ਬਲਕਿ ਪੂਰੇ ਸੰਸਾਰ ਵਿੱਚ ਧੋਖਾਧੜੀ ਦੇ ਕੇਸ ਵਧ ਰਹੇ ਹਨ।ਅਵਤਾਰ ਸਿੰਘ ਉਟਾਲਾਂ ਨੇ ਧਾਰਾ 370 ਖਤਮ ਕਰਨ ਦੀ ਪ੍ਰਸੰਸਾ ਕੀਤੀ ਅਤੇ ਇੱਕ ਕਵਿਤਾ ‘‘ਪੌਂ ਬਾਰ੍ਹਾਂ’’ ਵੀ ਸੁਣਾਈ।ਕੇਵਲ ਸਿੰਘ ਹੇਡੋਂ ਨੇ ਕਿਹਾ ਕਿ ਸੂਚਨਾ ਅਧਿਕਾਰ ਐਕਟ ਵਿੱਚ ਜੋ ਸੋਧ ਕੀਤੀ ਹੈ, ਉਸ ਅਨੁਸਾਰ ਸਰਕਾਰ ਅਤੇ ਅਫ਼ਸਰਸ਼ਾਹੀ ਦੀ ਮਨਮਰਜ਼ੀ ਚੱਲੇਗੀ, ਜੋ ਆਮ ਲੋਕਾਂ ਲਈ ਬਹੁਤ ਘਾਤਕ ਹੈ ਅਤੇ ਸਰਕਾਰੀ ਕਰਮਚਾਰੀ ਜੋ ਕੰਮ ਕਰਕੇ ਰਾਜ਼ੀ ਨਹੀਂ ਹਨ, ਉਨ੍ਹਾਂ ਨੂੰ ਮਨਮਰਜ਼ੀ ਕਰਨ ਦੀ ਖੁੱਲ ਮਿਲੇਗੀ।
        ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ਼ਵਿੰਦਰ ਸਿੰਘ, ਰਜਿੰਦਰ ਸਿੰਘ, ਸੁਰਿੰਦਰ ਕੁਮਾਰ, ਕੇਵਲ ਕਿਸ਼ਨ ਸ਼ਰਮਾ, ਜਗਤਾਰ ਸਿੰਘ, ਜਗੀਰਾ ਰਾਮ, ਸੁਖਵਿੰਦਰ ਸਿੰਘ ਗਿੱਲ, ਬਲਦੇਵ ਸਿੰਘ ਖਮਾਣੋਂ, ਪ੍ਰੀਤਮ ਸਿੰਘ ਸੂਬੇਦਾਰ, ਬਲਬੀਰ ਸਿੰਘ ਚਹਿਲਾਂ, ਮਲਕੀਤ ਸਿੰਘ ਚਹਿਲਾਂ, ਬੰਤ ਸਿੰਘ, ਨਛੱਤਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ `ਚ ਮੈਂਬਰ ਹਾਜ਼ਰ ਸਨ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply