ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉੱਤਰ ਪ੍ਰਦੇਸ਼ ਦੇ ਸੀਤਾਪੁਰ ’ਚ ਸਥਿਤ ਜ਼ਿਲ੍ਹਾ ਹਸਪਤਾਲ ਅੰਦਰ ਸਿੱਖ ਨਾਲ ਮਾਰਕੁੱਟ ਕਰਨ ਦੀ
ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਉਤਰ ਪ੍ਰਦੇਸ਼ ’ਚ ਪੈਂਦੇ ਸੀਤਾਪੁਰ ਦੇ ਇਲਾਕੇ ਖੈਰ ਸ਼ਹਿਰ ਦੀ ਕੋਤਵਾਲੀ ਪੁਲਿਸ ਵੱਲੋਂ ਬਿਨਾ ਵਜ੍ਹਾ ਸੁਖਦੇਵ ਸਿੰਘ ਨਾਂ ਦੇ ਸਿੱਖ ਦਾ ਬਦਸਲੂਕੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਆਪਣੇ ਬੱਚੇ ਦੇ ਇਲਾਜ਼ ਲਈ ਆਏ ਇਸ ਸਿੱਖ ਵੱਲੋਂ ਬੱਚੇ ਦੀ ਗੰਭੀਰ ਹਾਲਤ ਕਾਰਨ ਲਾਈਨ ਤੋਂ ਅੱਗੇ ਜਾ ਕੇ ਪਰਚੀ ਬਣਵਾਉਣ ਦੀ ਕਾਰਵਾਈ ’ਤੇ ਪੁਲਿਸ ਵੱਲੋਂ ਜ਼ਾਲਮਾਨਾ ਢੰਗ ਅਪਨਾਉਣਾ ਕਿਸੇ ਤਰ੍ਹਾਂ ਜਾਇਜ਼ ਨਹੀਂ ਹੈ ਅਤੇ ਇਸ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਮੁਕੰਮਲ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਹਾਪੜ (ਉਤਰ ਪ੍ਰਦੇਸ਼) ਦੇ ਇੰਚਾਰਜ ਬ੍ਰਿਜਪਾਲ ਸਿੰਘ ਦੀ ਡਿਊਟੀ ਲਗਾਈ ਗਈ ਹੈ, ਜੋ ਮੌਕੇ ’ਤੇ ਜਾ ਕੇ ਆਪਣੀ ਰਿਪੋਰਟ ਦੇਣਗੇ।ਉਨ੍ਹਾਂ ਆਖਿਆ ਕਿ ਸਿੱਖਾਂ ਨਾਲ ਅਜਿਹੀਆਂ ਘਟਨਾਵਾਂ ਆਪਣੇ ਹੀ ਦੇਸ਼ ਅੰਦਰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀਆਂ ਹਨ।ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media