Tuesday, November 24, 2026

ਜਥੇਦਾਰ ਭੂਰਾ ਸਿੰਘ ਸਮਾਓਂ ਦੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਭੀਖੀ, 11 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਪੰਥਕ ਆਗੂ ਜਥੇਦਾਰ ਭੂਰਾ ਸਿੰਘ ਸਮਾਓਂ ਦੀ ਹੋਈ ਬੇਬੱਖਤੀ ਮੌਤ ਤੇ ਦੁੱਖ਼ ਦਾਂ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ PUNJ1108201915ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਕਿਹਾ ਹੈ ਕਿ ਬਰਗਾੜੀ ਮੋਰਚੇ ਵਿੱਚ ਲਗਭਗ ਪੰਜ ਮਹੀਨੇ ਦਿਨ ਰਾਤ ਸੇਵਾ ਕਰਨ ਵਾਲੇ ਅਤੇ ਸ਼ਹੀਦਾਂ ਦੀ ਲਿਸਟ ਵਿੱਚ ਨਾਮ ਲਿਖਾਉਣ ਵਾਲੇ ਹਰ ਸੰਘਰਸ਼ ਵਿੱਚ ਮੋਹਰੀ ਰਹਿਣ ਵਾਲੇ ਜਥੇਦਾਰ ਭੂਰਾ ਸਿੰਘ ਸਮਾਓਂ ਦੀ ਹੋਈ ਬੇਵਕਤੀ ਮੌਤ ਨਾਲ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।ਸਮੂਹ ਜਥੇਬੰਦੀਆਂ ਇਸ ਦੁੱਖ਼ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੀਆਂ ਹਨ।ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੋਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਯੂਨਾਈਟਿਡ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਸੇਵਕ ਸਿੰਘ ਜਵਾਹਰਕੇ, ਬਲਵਿੰਦਰ ਸਿੰਘ ਮੰਡੇਰ, ਬਲਵੀਰ ਸਿੰਘ ਬੱਛੋਆਣਾ, ਬਾਬਾ ਹਰਦੀਪ ਸਿੰਘ ਮਹਿਰਾਜ, ਗੁਰਵਿੰਦਰ ਸਿੰਘ ਬਠਿੰਡਾ, ਸੁਰਿੰਦਰ ਸਿੰਘ ਨਥਾਣਾ, ਜੀਵਨ ਸਿੰਘ ਗਿੱਲ, ਮਨਜੀਤ ਸਿੰਘ ਢੈਪਈ, ਮਹਿੰਦਰ ਸਿੰਘ ਬੁਰਜ ਹਰੀ ਹੈਡ ਗ੍ਰੰਥੀ ਬਾਬਾ ਨਾਜ਼ਰ ਸਿੰਘ ਅਤਲਾ ਕਲਾਂ, ਡਾਕਟਰ ਮੱਖਣ ਸਿੰਘ ਅਤਲਾ ਕਲਾਂ, ਲਵਪ੍ਰੀਤ ਸਿੰਘ ਅਕਲੀਆ, ਲਖਵਿੰਦਰ ਸਿੰਘ ਗੁੜਥੜੀ ਆਦਿ ਨੇ ਜਥੇਦਾਰ ਸਮਾਓਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply