Saturday, September 26, 2026

1200 ਪਟਵਾਰੀਆਂ ਦੀਆਂ ਅਸਾਮੀਆਂ ਨੂੰ ਜਲਦੀ ਦਿੱਤੀ ਜਾਵੇਗੀ ਮਨਜ਼ੂਰੀ – ਕਾਂਗੜ

ਕਿਹਾ ਜੰਮੂ ਕਸ਼ਮੀਰ ਦੀ ਵੰਡ ਸਬੰਧੀ ਪਾਕਿਸਤਾਨ ਦਾ ਪੰਜਾਬ ਉੱਤੇ ਕੋਈ ਅਸਰ ਨਹੀਂ
ਭੀਖੀ, 11 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਮਾਨਸਾ ਦੀ ਬੁਲਾਈ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਮਾਲ, PUNJ1108201916ਪੁਨਰਵਾਸ ਅਤੇ ਆਫਤ ਪ੍ਰਬੰਧਨ ਮੰਤਰੀ ਪੰਜਾਬ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਮੇਟੀ ਦੇ ਸਾਰੇ ਮੈਂਬਰਾਂ ਨਾਲ ਜ਼ਿਲ੍ਹੇ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ।
         ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿਵਾਉਣ ਲਈ ਪਾਬੰਦ ਹੈ, ਜਿਸ ਤਹਿਤ ਪਟਵਾਰੀਆਂ ਦੀਆਂ 1200 ਅਸਾਮੀਆਂ ਨੂੰ ਜਲਦ ਪ੍ਰਵਾਨਗੀ ਦਿੱਤੀ ਜਾਵੇਗੀ।ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦੀ ਵੰਡ ਸਬੰਧੀ ਪਾਕਿਸਤਾਨ ਦਾ ਪੰਜਾਬ `ਤੇ ਕੋਈ ਅਸਰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਸ਼ਾਂਤੀਪੂਰਨ ਮਹੌਲ ਬਣਿਆ ਹੋਇਆ ਹੈ।    
         ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਉਨ੍ਹਾਂ ਨੂੰ ਜ਼ਿਲ੍ਹਾ ਮਾਨਸਾ ’ਚ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਕੰਮਾਂ ਬਾਰੇ ਦੱਸਿਆ।ਕਮੇਟੀ ਮੈਂਬਰਾਂ ਦੁਆਰਾ ਰਾਸ਼ਨ ਕਾਰਡਾਂ ਦੀ ਮੁੜ ਪੜਚੋਲ ਬਾਰੇ ਨੁਕਤੇ ਸਾਂਝੇ ਕੀਤੇ ਗਏ ਉਨ੍ਹਾਂ ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਕੰਮ ਪਾਰਦਰਸ਼ਤਾ ਨਾਲ ਕੀਤਾ ਜਾਵੇ। ਮੈਂਬਰਾਂ ਦੁਆਰਾ ਉਠਾਏ ਗਏ ਹੱਡਾ ਰੋੜੀ ਦੇ ਦੇ ਮੁੱਦੇ ਤੇ ਬੋਲਦਿਆਂ ਕਾਂਗੜ ਨੇ ਕਿਹਾ ਕਿ ਇਸ ਦੇ ਪੁਖ਼ਤਾ ਪ੍ਰਬੰਧ ਲਈ ਮੁੱਖ ਮੰਤਰੀ ਪੰਜਾਬ ਵਲੋਂ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ।
           ਇਸ ਮੌਕੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ, ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਐਸ.ਐਸ.ਪੀ ਨਰਿੰਦਰ ਭਾਰਗਵ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਨਵਦੀਪ ਕੁਮਾਰ, ਐਸ.ਡੀ.ਐਮ ਮਾਨਸਾ ਅਭੀਜੀਤ ਕਪਲਿਸ਼, ਐਸ.ਡੀ.ਐਮ ਬੁਢਲਾਡਾ ਅਦਿੱਤਯ ਡੇਚਲਵਾਲ, ਐਸ.ਡੀ.ਐਮ ਸਰਦੂਲਗੜ੍ਹ ਲਤੀਫ਼ ਅਹਿਮਦ, ਕਾਂਗਰਸੀ ਆਗੂ ਡਾ. ਮਨੋਜ ਬਾਂਸਲ ਮੌਜੂਦ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply