ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਨਸਪ ਦੇ ਨਵੇਂ ਨਿਯੁਕਤ ਹੋਏ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਆਪਣਾ ਆਹੁੱਦਾ ਸੰਭਾਲਣ ਉਪਰੰਤ ਗੁਰੂ ਘਰ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਜਿਥੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਬਿੱਟੂ ਨੇ ਪ੍ਰੈਸ ਪੱਤਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਨਸਪ ਅਦਾਰਾ ਲਗਭਗ 24 ਫੀਸਦੀ ਕਿਸਾਨਾਂ ਪਾਸੋਂ ਝੋਨੇ ਦੀ ਖਰੀਦ ਕਰਦਾ ਹੈ।ਉਨ੍ਹਾਂ ਕਿਹਾ ਕਿ ਸਾਡੀ ਪੂਰੀ ਕੋਸ਼ਿਸ਼ ਹੋਵੇਗੀ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।ਬਿੱਟੂ ਨੇ ਦੱਸਿਆ ਕਿ ਪਨਸਪ ਵਿੱਚ ਮੁਲਾਜਮਾਂ ਦੀ ਕਮੀ ਨੂੰ ਪੂਰਾ ਕਰਨ ਲਈ ਛੇਤੀ ਹੀ ਨਵੀਂ ਭਰਤੀ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਲੁੱਟ ਖਸੁੱਟ ਨੂੰ ਰੋਕਣ ਲਈ ਉਨ੍ਹਾਂ ਦਾ ਡਾਟਾ ਕੰਪਿਊਟਰ ਵਿੱਚ ਫੀਡ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਅਦਾਇਗੀ ਸਬੰਧੀ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਬਿੱਟੂ ਨੇ ਕਿਹਾ ਕਿ ਉਹ ਅੱਜ ਗੁਰੂ ਘਰ ਮੱਥਾ ਟੇਕਣ ਅਤੇ ਆਸ਼ੀਰਵਾਦ ਲੈਣ ਆਏ ਹਨ ਕਿ ਉਹ ਆਪਣੀ ਜਿੰਮੇਵਾਰੀ ਨੂੰ ਬਾਖੂਬੀ ਨਾਲ ਨਿਭਾਅ ਸਕਣ।
ਇਸ ਮੌਕੇ ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ, ਸੁਨੀਲ ਦੱਤੀ ਵਿਧਾਇਕ, ਦਿਨੇਸ਼ ਬੱਸੀ ਚੇਅਰਮੈਨ ਨਗਰ ਸੁਧਾਰ ਟਰੱਸਟ, ਦਲਜੀਤ ਸਿੰਘ ਸਹੋਤਾ ਮੈਂਬਰ ਐਨ.ਆਰ.ਆਈ ਕਮਿਸ਼ਨ, ਮੈਡਮ ਜਤਿੰਦਰ ਸੋਨੀਆ ਪ੍ਰਧਾਨ ਕਾਂਗਰਸ ਕਮੇਟੀ ਸ਼ਹਿਰੀ ਤੇੇ ਸਮਰਥਕ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …