Monday, June 22, 2026

ਖਾਲਸਾ ਕਾਲਜ਼ ਐਜ਼ੂਕੇਸ਼ਨ ਵਿਖੇ ‘ਜਲ ਬਚਾਓ’ ਮੁਹਿੰਮ ਦਾ ਆਗਾਜ਼ ਕੀਤਾ ਗਿਆ

ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ਼ ਆਫ ਐਜ਼ੂਕੇਸ਼ਨ ਵਿਖੇ ਭਾਰਤ ਸਰਕਾਰ ਵੱਲੋਂ ਚਲਾਏ ਗਏPUNJ1208201908 ‘ਜਲ ਸ਼ਕਤੀ’ ਲਈ ‘ਜਲ ਸ਼ਕਤੀ’ ਦੇ ਅਧੀਨ ਜਲ ਬਚਾਓ ਮੁਹਿੰਮ ਦਾ ਆਗਾਜ ਕੀਤਾ ਗਿਆ ਜਿਸ ਦੇ ਤਹਿਤ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਇਕ ਰੈਲੀ ਦਾ ਆਯੋਜਨ ਕੀਤਾ ਗਿਆ।
    ਰੈਲੀ ਦੀ ਸ਼ੁਰੂਆਤ ਦੇ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੂਰੇ ਭਾਰਤ ਨੂੰ ਜਲ ਸਬੰਧੀ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਥੋਂ ਤੱਕ ਕਿ ਪੰਜਾਬ ਵਿੱਚ ਪਾਣੀ ਦਾ ਪੱਧਰ ਬਹੁਤ ਘੱਟ ਗਿਆ ਹੈ।ਜਿਸ ਕਾਰਨ ਆਉਣ ਵਾਲੀ ਪੀੜੀ ਨੂੰ ਪਾਣੀ ਦੀ ਘਾਟ ਵਰਗੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਇਸ ਲਈ ਜਰੂਰੀ ਹੈ ਕਿ ਹਰੇਕ ਵਿਅਕਤੀ ਪਾਣੀ ਦੀ ਅਹਿਮੀਅਤ ਨੂੰ ਸਮਝਦਿਆਂ ਹੋਇਆ ਪਾਣੀ ਬਚਾਉਣ ਦਾ ਪ੍ਰਣ ਕਰੇ।
    ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਭਾਰਤ ਸਰਕਾਰ ਦੇ ਇਸ ਸ਼ਲਾਘਾਯੋਗ ਕਦਮ ਦੀ ਤਾਰੀਫ ਕਰਦਿਆਂ ਕਿਹਾ ਕਿ ਸਰਕਾਰੀ ਪੱਧਰ ’ਤੇ ਹੀ ਨਹੀਂ ਸਗੋਂ ਵਿਅਕਤੀਗਤ ਪੱਧਰ ’ਤੇ ਵੀ ਅਜਿਹੇ ਕਦਮ ਚੁੱਕੇ ਜਾਣੇ ਚਾਹੀਦੇ ਹਨ।ਇਸ ਰੈਲੀ ਦਾ ਆਯੋਜਨ ਡਾ. ਸਤਿੰਦਰ ਢਿੱਲੋਂ ਅਤੇ ਡਾ. ਮਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਕੀਤਾ ਗਿਆ।ਇਸ ਮੌਕੇ ਕਾਲਜ ਵਾਈਸ ਪ੍ਰਿੰਸੀਪਲ ਡਾ.ਨਿਰਮਲਜੀਤ ਕੌਰ ਸੰਧੂ ਅਤੇ ਸਮੂਹ ਸਟਾਫ ਹਾਜ਼ਰ ਸੀ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …

Leave a Reply