ਅੰਮ੍ਰਿਤਸਰ, 12 ਅਗਸਤ- ਪੰਜਾਬ ਦੇ ਗੁਆਂਢੀ ਸੂਬੇ ਦੇ ਮੁੱਖ ਮੰਤਰੀ ਤੇ ਵਧਾਇਕਾਂ ਵਲੋਂ ਜਿਸ ਤਰੀਕੇ ਨਾਲ ਔਰਤ ਦੇ ਅਪਮਾਨ ਕਰਨ ਦੀ
ਬਿਆਨਬਾਜ਼ੀ ਕੀਤੀ ਜਾ ਰਹੀ ਹੈ ਉਹ ਅਤਿ ਨਿੰਦਣਯੋਗ ਤੇ ਕਾਇਰਤਾ ਵਾਲੀ ਹੈ।ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਕਸ਼ਮੀਰ ਦੀਆਂ ਔਰਤਾਂ ਸਾਡੇ ਦੇਸ਼ ਤੇ ਸਮਾਜ ਦਾ ਹਿੱਸਾ ਹਨ, ਉਨ੍ਹਾਂ ਦੇ ਗੌਰਵ ਤੇ ਸਨਮਾਨ ਦੀ ਰੱਖਿਆ ਕਰਨੀ ਸਾਡਾ ਧਰਮ ਫਰਜ਼ ਹੈ।ਉਨ੍ਹਾਂ ਕਿਹਾ ਕਿ ਕਸ਼ਮੀਰੀ ਔਰਤਾਂ ਪ੍ਰਤੀ ਕੀਤੀਆਂ ਜਾ ਰਹੀਆਂ ਟਿੱਪਣੀਆਂ ਨੂੰ ਬਿਮਾਰ ਮਾਨਸਿਕਤਾ ਦੱਸਿਆ।ਉਨ੍ਹ੍ਹਾਂ ਪਾਕਿਸਤਾਨ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਨੁਕਸਾਨ ਪਹੁੰਚਾਏ ਜਾਣ ਦੀ ਵੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media