ਭੀਖੀ, 13 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਦੇ ਬੀ.ਐਡ ਐਸ.ਐਸ ਜੈਨ ਕਾਲਜ ਆਫ ਐਜੂਕੇਸ਼ਨ ਵਿੱਚ ਤੀਆਂ ਦਾ ਤਿਉਹਾਰ ਬਹੁਤ ਸਾਦੇ ਢੰਗ ਨਾਲ ਮਨਾਇਆ ਗਿਆ।ਪ੍ਰਿੰਸੀਪਲ ਡਾਕਟਰ ਹਰਬੰਸ ਲਾਲ ਨੇ ਦੱਸਿਆ ਕਿ ਤੀਆਂ ਦਾ ਤਿਉਹਾਰ ਮਨਾਉਣ ਲਈ ਵਿਦਿਆਰਾਥੀਆਂ ਨੂੰ ਵੱਧ ਤੋ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ।ਇਸ ਲਈ ਵਿਦਿਆਰਥੀਆਂ ਅਤੇ ਕਾਲਜ ਸਟਾਫ ਨੇ ਕਾਲਜ ਸਟਾਫ ਨੇ ਕਾਲਜ ਵਿੱਚ ਵੱਖ-ਵੱਖ ਤਰਾਂ ਦੇ ਫਲਦਾਰ ਤੇ ਛਾਂਦਾਰ ਬੂਟੇ ਲਾਏ ਇਸ ਤੋਂ ਬਾਅਦ ਵਿਦਿਆਰਥੀਆ ਵੱਲੋਂ ਗਿੱਧੇ ਦੀ ਰਸਮ ਅਦਾ ਕੀਤੀ।ਤੀਜ਼ ਦਾ ਖਿਤਾਬ ਗਰਿਮਾ ਪੁੱਤਰੀ ਅਸ਼ੋਕ ਕੁਮਾਰ ਨੂੰ ਦਿੱਤਾ ਗਿਆ।ਇਸ ਮੋਕੇ ਕਾਲਜ ਸਟਾਫ ਨਿਸ਼ਾ ਜੈਨ, ਰਜਨੀ ਬਾਲਾ, ਹਰਦੀਪ ਕੋਰ, ਰਮਨਪ੍ਰੀਤ ਤੇ ਰੈਨੂੰ ਬਾਲਾ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …