ਫਤਿਹਗੜ੍ਹ ਚੂੜੀਆਂ ਸੜਕ ਨੂੰ 33 ਫੁੱਟ ਚੌੜਾ ਕਰਨ ਦਾ ਵੀ ਰੱਖਣਗੇ ਨੀਂਹ ਪੱਥਰ
ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ 14 ਅਗਸਤ ਨੂੰ ਸਰਕਾਰੀ ਕੰਨਿਆ
ਸੀਨੀਅਰ ਸਕੈਂਡਰੀ ਸਕੂਲ ਮਾਲ ਰੋਡ ਵਿਖੇ ਸਮਾਰਟ ਸਕੂਲ ਵਿੱਚ ਬਦਲਣ ਦੀ ਸ਼ੁਰੂਆਤ ਕਰਨਗੇ।ਸਕੂਲ ਕੰਪਲੈਕਸ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਰੰਧਾਵਾ ਸਕੂਲ ਦੀਆਂ ਕਲਾਸਾਂ ਨੂੰ ਡਿਜ਼ੀਟਲ ਵਿਚ ਬਦਲਣ ਦੀ ਸ਼ੁਰੂਆਤ ਕਰਨਗੇ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਬਦਲਣ ਦੀ ਇਹ ਰਸਮੀ ਸ਼ੁਰੂਆਤ ਹੈ, ਇਸ ਮਗਰੋਂ ਜਿਲ੍ਹੇ ਵਿਚ ਪੈਂਦੇ ਵੱਡੀ ਗਿਣਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਕਲਾਸਾਂ ਨਾਲ ਲੈਸ ਕਰ ਦਿੱਤਾ ਜਾਵੇਗਾ, ਜਿਸ ਨਾਲ ਨਾ ਕੇਵਲ ਪੜਾਈ ਅਸਾਨ ਹੋਵੇਗੀ, ਬਲਕਿ ਅਧਿਆਪਕ ਬੱਚਿਆਂ ਨੂੰ ਹਰੇਕ ਵਿਸ਼ੇ ਦੇ ਵਿਸਥਾਰ ਵਿਚ ਜਾ ਕੇ ਸਿੱਖਿਆ ਦੇ ਸਕੇਗਾ।
ਉਨਾਂ ਦੱਸਿਆ ਕਿ ਇਸ ਮਗਰੋਂ ਰੰਧਾਵਾ ਅੰਮਿ੍ਰਤਸਰ-ਫਤਿਹਗੜ੍ਹ ਚੂੜੀਆਂ ਸੜਕ ਨੂੰ 33 ਫੁੱਟ ਚੌੜਾ ਕਰਨ ਦਾ ਨੀਂਹ ਪੱਥਰ ਰੱਖਣਗੇ।ਉਨਾਂ ਦੱਸਿਆ ਕਿ ਇਸ ਵੇਲੇ ਫਤਿਹਗੜ੍ਹ ਚੂੜੀਆਂ ਤੱਕ 18 ਫੁੱਟ ਚੌੜੀ ਸੜਕ ਨੂੰ 52.23 ਕਰੋੜ ਰੁਪਏ ਦੀ ਲਾਗਤ ਨਾਲ 33 ਫੁੱਟ ਚੌੜਾ ਕਰਨ ਦਾ ਨੀਂਹ ਪਰ ਰੱਖਣਗੇ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media